Delhi
ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਜਾਣੋ ਵੇਰਵਾ…
ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਮੰਗਲਵਾਰ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਤੋਂ ਛੁੱਟੀ ਦੇ ਮਿਲ ਗਈ ਹੈ । 25 ਮਈ ਨੂੰ ਤਿਹਾੜ ਜੇਲ੍ਹ ਦੇ ਵਾਸ਼ਰੂਮ ਵਿੱਚ ਬੇਹੋਸ਼ ਹੋ ਜਾਣ ਤੋਂ ਬਾਅਦ ਉਹ ਜ਼ਖ਼ਮੀ ਹੋ ਗਏ ਸਨ । ਇਸ ਤੋਂ ਪਹਿਲਾਂ ਉਨ੍ਹਾਂ ਨੂੰ LNJP ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਬਾਅਦ ਵਿੱਚ ਅਪੋਲੋ ਹਸਪਤਾਲ ਵਿੱਚ ਸ਼ਿਫਟ ਕੀਤਾ ਗਿਆ। ਉਹ ਪਿਛਲੇ ਦੋ ਹਫ਼ਤਿਆਂ ਤੋਂ ਇੱਥੇ ਇਲਾਜ ਅਧੀਨ ਸੀ।
ਸੂਤਰਾਂ ਮੁਤਾਬਕ ਉਸ ਨੂੰ 26 ਮਈ ਨੂੰ ਸਿਰ ‘ਤੇ ਸੱਟ ਲੱਗਣ ਕਾਰਨ ਖੂਨ ਦੇ ਗਤਲੇ ਦੀ ਸਮੱਸਿਆ ਹੋ ਗਈ ਸੀ। ਫਿਲਹਾਲ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਸਤੇਂਦਰ ਜੈਨ ਮਨੀ ਲਾਂਡਰਿੰਗ ਮਾਮਲੇ ਵਿੱਚ ਪਿਛਲੇ ਸਾਲ ਮਈ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਸੀ।