Punjab
ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਹੋਇਆ ਦੇਹਾਂਤ,ਰਾਜਾ ਵੜਿੰਗ ਨੇ ਟਵੀਟ ਕਰ ਜਤਾਇਆ ਦੁੱਖ

ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਦਾ ਅੱਜ ਦੇਹਾਂਤ ਹੋ ਗਿਆ ਹੈ। ਦੱਸ ਦੇਈਏ ਕਿ ਉਹ ਆਲ ਇੰਡੀਆ ਸਿੱਖ ਫੈਂਡਰੇਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇਸਨ । ਉਹ ਅਕਾਲੀ ਦਲ, ਪੀਪੀਪੀ, ਤੇ ਕਾਂਗਰਸ ਦਾ ਹਿੱਸਾ ਵੀ ਰਹੇ ਚੁੱਕੇ ਹਨ। ਬੀਰਦਵਿੰਦਰ ਸਿੰਘ 1980 ‘ਚ ਪਹਿਲੀ ਵਾਰ ਵਿਧਾਇਕ ਬਣੇ ਸਨ। ਬੀਰ ਦਵਿੰਦਰ ਚੰਗੇ ਬੁਲਾਰੇ ਵਜੋਂ ਵੀ ਜਾਣੇ ਜਾਂਦੇ ਸਨ।

ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਟਵੀਟ ਕਰ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ , ਓਹਨਾ ਵੱਲੋਂ ਕਿਹਾ ਗਿਆ ਹੈ ਕਿ ਸਾਬਕਾ ਡਿਪਟੀ ਸਪੀਕਰ ਸ ਬੀਰ ਦਵਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਹ ਪੰਜਾਬ ਬਾਰੇ ਆਪਣੀ ਡੂੰਘੀ ਜਾਣਕਾਰੀ, ਉਸਦੀ ਨਿਮਰਤਾ ਅਤੇ ਨਿਰਸਵਾਰਥ ਸੇਵਾ ਲਈ ਮਸ਼ਹੂਰ ਸੀ। ਮੈਂ ਦੁਖੀ ਪਰਿਵਾਰ ਦੇ ਮੈਂਬਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ