Punjab
ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲੇ ‘ਚ ਸਾਬਕਾ ਡੀਜੀਪੀ ਚਟੋਪਾਧਿਆਏ ਨੂੰ ਮਿਲੀ ਰਾਹਤ

9ਅਕਤੂਬਰ 2023: ਅੰਮ੍ਰਿਤਸਰ ਚੀਫ ਖਾਲਸਾ ਦੀਵਾਨ ਦੇ ਸਾਬਕਾ ਚੇਅਰਮੈਨ ਦੇ ਬੇਟੇ ਇੰਦਰਪ੍ਰੀਤ ਚੱਢਾ ਦੀ ਖੁਦਕੁਸ਼ੀ ਮਾਮਲੇ ਵਿੱਚ ਹਾਈ ਕੋਰਟ ਨੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਨੂੰ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਉਸ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਇੱਕ ਹਫ਼ਤੇ ਦਾ ਨੋਟਿਸ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਤੁਹਾਨੂੰ ਦੱਸ ਦੇਈਏ ਕਿ ਜੇਕਰ ਇਹ ਫੈਸਲਾ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੇ ਹੱਕ ਵਿੱਚ ਨਾ ਹੁੰਦਾ ਤਾਂ ਉਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾ ਸਕਦਾ ਸੀ। ਪਰ ਆਪਣੇ ਬਚਾਅ ਲਈ ਉਸ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।