Punjab
ਸਾਬਕਾ DGP ਸੁਮੇਧ ਸੈਣੀ ਨੂੰ ਕੋਰਟ ਤੋਂ ਲੱਗਿਆ ਵੱਡਾ ਝਟਕਾ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ (Sumedh Saini) ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਵਿਜੀਲੈਂਸ ਵਿਭਾਗ ਵੱਲੋਂ 2 ਅਗਸਤ 2021 ਨੂੰ ਸੈਣੀ ਦੀ ਅਗਾਊਂ ਜ਼ਮਾਨਤ ਲਈ ਅਰਜ਼ੀ ਮੁਹਾਲੀ ਦੀ ਮਾਣਯੋਗ ਅਦਾਲਤ ਵਿੱਚ ਦਾਇਰ ਕੀਤੀ ਗਈ ਸੀ। ਜਿਸ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ। ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ ਕਿਸੇ ਵੀ ਸਮੇਂ ਜ਼ਮਾਨਤ ਪਟੀਸ਼ਨ ਰੱਦ ਹੋਣ ਤੋਂ ਬਾਅਦ ਸੰਭਵ ਹੈ।
ਮੁਹਾਲੀ ਜ਼ਿਲ੍ਹਾ ਅਦਾਲਤ ਦੀ ਵਿਸ਼ੇਸ਼ ਅਦਾਲਤ ਦੇ ਜੱਜ ਪਰਮਿੰਦਰ ਸਿੰਘ ਗਰੇਵਾਲ ਨੇ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਵਿਜੀਲੈਂਸ ਦੇ ਹਿੱਤ ਵਿੱਚ ਵਿਜੀਲੈਂਸ ਵੱਲੋਂ ਦਰਜ ਕੀਤੇ ਗਏ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਪੁੱਛਗਿੱਛ ਜ਼ਰੂਰੀ ਹੈ। ਇਸ ਲਈ, ਉਸਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ, ਸੁਮੇਧ ਸੈਣੀ ਨੂੰ ਅਦਾਲਤ ਨੇ 52 ਪੰਨਿਆਂ ਦੇ ਆਦੇਸ਼ ਵਿੱਚ ਵੱਡਾ ਝਟਕਾ ਦਿੱਤਾ ਹੈ।