Punjab
ਸਾਬਕਾ DGP ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਲੱਗਿਆ ਵੱਡਾ ਝਟਕਾ

ਚੰਡੀਗੜ੍ਹ : ਪੰਜਾਬ ਦੇ ਸਾਬਕਾ DGP ਸੁਮੇਧ ਸਿੰਘ ਸੈਣੀ (Sumedh Saini) ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵੱਲੋਂ ਉਸ ਸਮੇਂ ਝਟਕਾ ਲੱਗਾ, ਜਦੋਂ ਅਦਾਲਤ ਨੇ 9 ਸਤੰਬਰ ਦੀ ਬਜਾਏ ਅੱਜ ਸੁਣਵਾਈ ਕਰਨ ਦੀ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ।
ਇਸ ਤੋਂ ਇਲਾਵਾ ਸੁਮੇਧ ਸੈਣੀ (Sumedh Saini) ਵੱਲੋਂ ਅਦਾਲਤ ਨੂੰ ਪੈੱਨ ਡਰਾਈਵ ਸੌਂਪ ਕੇ ਵਿਜੀਲੈਂਸ ਅਧਿਕਾਰੀ ਤੇ ਹੋਰਨਾਂ ਖ਼ਿਲਾਫ਼ ਉਲੰਘਣਾ ਦੀ ਕਾਰਵਾਈ ਦੀ ਮੰਗ ਨੂੰ ਵੀ ਖਾਰਿਜ ਕਰ ਦਿੱਤਾ ਗਿਆ ਹੈ।
ਹਾਈਕੋਰਟ ਨੇ ਸੁਮੇਧ ਸੈਣੀ ਸੈਣੀ ਦੇ ਮਾਮਲੇ ਸਬੰਧੀ 9 ਸਤੰਬਰ ਨੂੰ ਤੈਅ ਤਾਰੀਖ਼ ‘ਤੇ ਹੀ ਸੁਣਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ ਅਤੇ ਕਿਹਾ ਹੈ ਕਿ ਮਾਮਲੇ ‘ਚ ਜਲਦੀ ਸੁਣਵਾਈ ਦੀ ਲੋੜ ਨਹੀਂ ਹੈ।