Connect with us

Punjab

ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਮਿਲੀ ਸਰਕਾਰੀ ਨੌਕਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੌਂਪਿਆ ਨਿਯੁਕਤੀ ਪੱਤਰ

Published

on

ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਮਿਲੀ ਸਰਕਾਰੀ ਨੌਕਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੌਂਪਿਆ ਨਿਯੁਕਤੀ ਪੱਤਰ| ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਪਰਮਜੀਤ ਕੁਮਾਰ ਦੀ ਵੀਡਿਉ ਵਾਇਰਲ ਹੋਈ ਸੀ, ਜਿਸ ਵਿੱਚ ਹਾਕੀ ਦਾ ਕੌਮੀ ਖਿਡਾਰੀ ਪਰਮਜੀਤ ਕੁਮਾਰ ਪੱਲੇਦਾਰੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਕਰ ਰਿਹਾ ਸੀ। ਮੁੱਖ ਮੰਤਰੀ ਨੇ ਸਾਬਕਾ ਕੌਮੀ ਹਾਕੀ ਖਿਡਾਰੀ ਨਾਲ ਮੁਲਾਕਾਤ ਕਰਕੇ ਨੌਕਰੀ ਦੇਣ ਦਾ ਭਰੋਸਾ ਦਿੱਤਾ ਸੀ। ਪੰਜਾਬ ਸਰਕਾਰ ਵੱਲੋਂ ਪਰਮਜੀਤ ਨੂੰ ਫਰੀਦਕੋਟ ਵਿਖੇ ਹੀ ਕੋਚ ਦੀ ਨੌਕਰੀ ਦਾ ਭਰੋਸਾ ਮਿਲਿਆ ਸੀ। ਇਸ ਬਾਰੇ ਵਿਭਾਗ ਨੇ ਕਾਗਜੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਸੀ ਅਤੇ ਅੱਜ ਮੁੱਖ ਮੰਤਰੀ ਨੇ ਉਸ ਨੂੰ ਨਿਯੁਕਤੀ ਪੱਤਰ ਦੇ ਦਿੱਤਾ ਹੈ।