Connect with us

Punjab

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸਾਬਕਾ IG ਕੁੰਵਰ ਵਿਜੇ ਪ੍ਰਤਾਪ ਸਿੰਘ ਪਹੁੰਚੇ ਹਾਈ ਕੋਰਟ

Published

on

ਚੰਡੀਗੜ੍ਹ : ਕੋਟਕਪੂਰਾ ਗੋਲੀ ਕਾਂਡ ਵਿੱਚ ਸਾਬਕਾ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ (Kunwar Vijay Pratap Singh) ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਅਤੇ ਸਿੰਗਲ ਬੈਂਚ ਦੇ ਫੈਸਲੇ ਵਿਰੁੱਧ ਪਟੀਸ਼ਨ ਦਾਇਰ ਕੀਤੀ। ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦਈਏ ਕਿ ਸਿੰਗਲ ਬੈਂਚ ਨੇ ਆਪਣੇ ਆਦੇਸ਼ ਵਿੱਚ ਕੁੰਵਰ ਵਿਜੇ ਪ੍ਰਤਾਪ ਦੇ ਖਿਲਾਫ ਸਖਤ ਟਿੱਪਣੀ ਕੀਤੀ ਸੀ। ਮਾਮਲੇ ਦੀ ਅਗਲੀ ਸੁਣਵਾਈ 7 ਦਸੰਬਰ ਨੂੰ ਹੋਵੇਗੀ, ਜਿਸ ਵਿੱਚ ਪੰਜਾਬ ਸਰਕਾਰ ਨੇ ਜਵਾਬ ਦੇਣਾ ਹੈ।

ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ
ਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਨੂੰ ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਪੁਰਾਣੇ ਐਸਆਈਟੀ ਨੂੰ ਰੱਦ ਕਰਨ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹਾਈ ਕੋਰਟ ਦੇ ਫੈਸਲੇ ਦੇ ਚਾਰ ਮਹੀਨਿਆਂ ਬਾਅਦ, ਪੰਜਾਬ ਸਰਕਾਰ ਨੇ ਇਹ ਵਿਸ਼ੇਸ਼ ਛੁੱਟੀ ਪਟੀਸ਼ਨ (SLP) ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਹੈ।

9 ਅਪ੍ਰੈਲ ਨੂੰ ਪਾਸ ਕੀਤੇ ਗਏ ਇੱਕ ਆਦੇਸ਼ ਵਿੱਚ, ਹਾਈਕੋਰਟ ਨੇ ਨਾ ਸਿਰਫ ਕੋਟਕਪੂਰਾ ਗੋਲੀਬਾਰੀ ਦੀ ਜਾਂਚ ਨੂੰ ‘ਰਾਜਨੀਤੀ ਤੋਂ ਪ੍ਰੇਰਿਤ’ ਕਹਿ ਕੇ ਖਾਰਜ ਕਰ ਦਿੱਤਾ ਸੀ, ਬਲਕਿ ਰਾਜ ਨੂੰ ਤਤਕਾਲੀ ਆਈਜੀਪੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪ੍ਰਧਾਨਗੀ ਵਿੱਚ ਐਸਆਈਟੀ ਦਾ ਪੁਨਰਗਠਨ ਕਰਨ ਲਈ ਵੀ ਕਿਹਾ ਸੀ। ਨਾਲ ਹੀ, ਅਦਾਲਤ ਨੇ ਵਿਜੇ ਪ੍ਰਤਾਪ ਤੋਂ ਬਿਨਾਂ ਇੱਕ ਹੋਰ ਐਸਆਈਟੀ ਬਣਾਉਣ ਦੇ ਆਦੇਸ਼ ਦਿੱਤੇ ਸਨ।

Continue Reading