Connect with us

Punjab

ਨਹੀਂ ਰਹੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ, ਬੀਤੇ ਲੰਮੇ ਸਮੇਂ ਤੋਂ ਚੱਲ ਰਹੇ ਸੀ ਬਿਮਾਰ

Published

on

5 ਜਨਵਰੀ 2024: ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਅਕਾਲ ਚਲਾਣਾ ਕਰ ਗਏ ਹਨ| ਉਨ੍ਹਾਂ ਦਾ ਅੰਤਿਮ ਸੰਸਕਾਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ| ਜਾਣਕਾਰੀ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਫਾਰਮ ਹਾਊਸ, ਜੇਲ੍ਹ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਜਾਵੇਗਾ, ਦੱਸ ਦਈਏ ਕਿ ਬਲਵੰਤ ਸਿੰਘ ਨੰਦਗੜ੍ਹ 1997 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਣੇ ਸੀ,2003 ਵਿਚ ਉਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਬਣਾਇਆ ਗਿਆ ਸੀ

ਗਿਆਨੀ ਹਰਪ੍ਰੀਤ ਸਿੰਘ ਜੀ ਨੇ ਟਵੀਟ ਕਰ ਦੁੱਖ ਪ੍ਰਗਟ ਕੀਤਾ ਹੈ ਅਤੇ ਲਿਖਿਆ- ਮਾਣਯੋਗ ਸਿੰਘ ਸਾਹਿਬ, ਜਥੇਦਾਰ ਬਲਵੰਤ ਸਿੰਘ ਜੀ ਨੰਦਗੜ ਜਿਨਾਂ ਲੰਬਾ ਸਮਾਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਬਤੌਰ ਜਥੇਦਾਰ ਸਿੱਖ ਸਿਧਾਂਤਾਂ ਦੀ ਪਹਿਰੇਦਾਰੀ ਕਰਦਿਆਂ ਸ਼ਾਨਦਾਰ ਸੇਵਾਵਾਂ ਨਿਭਾਈਆਂ, ਉਹ ਅੱਜ ਫਾਨੀ ਸੰਸਾਰ ਤੋਂ ਅਕਾਲ ਪੁਰਖ ਦੇ ਹੁਕਮ ਚ ਪਰਿਵਾਰ ਤੇ ਸੰਸਾਰ ਨੂੰ ਛੱਡ ਪਰਲੋਕ ਗਮਨ ਕਰ ਗਏ।