Connect with us

National

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਦੇਹਾਂਤ

Published

on

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਜੇਐਮਐਮ (ਝਾਰਖੰਡ ਮੁਕਤੀ ਮੋਰਚਾ ਦੇ ਸੰਸਥਾਪਕ) ਸ਼ਿਬੂ ਸੋਰੇਨ ਦਾ ਲੰਬੀ ਬਿਮਾਰੀ ਤੋਂ ਬਾਅਦ ਦਿੱਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਦੱਸ ਦੇਈਏ ਕਿ 81 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਏ ਹਨ।

ਦੱਸ਼ਣਯੋਗ ਹੈ ਕਿ ਸ਼ਿਬੂ ਸੋਰੇਨ ਨੂੰ ਜੂਨ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਸੀ। ਉਨ੍ਹਾਂ ਦੇ ਪੁੱਤਰ ਅਤੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਐਕਸ ‘ਤੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ। ਸ਼ਿਬੂ ਸੋਰੇਨ ਦੇ ਦੇਹਾਂਤ ਨਾਲ ਪੂਰੇ ਖੇਤਰ ‘ਚ ਸੋਗ ਦੀ ਲਹਿਰ ਦੌੜ ਗਈ ਹੈ।