Punjab
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ED ਨੇ ਕੀਤਾ ਗ੍ਰਿਫ਼ਤਾਰ
BHARAT BHUSHAN ASHU : ਈਡੀ ਨੇ ਬੀਤੇ ਨੂੰ ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।
: ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਈਡੀ ਨੇ ਕਾਰਵਾਈ ਕੀਤੀ ਹੈ। ਜਾਂਚ ਏਜੰਸੀ ਨੇ ਸਾਬਕਾ ਮੰਤਰੀ ਨੂੰ 2000 ਕਰੋੜ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਬੀਤੇ ਦਿਨ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਦੀ ਜਿੱਥੇ ਕਈ ਘੰਟਿਆਂ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।
ਈਡੀ ਨੇ 2 ਦਿਨ ਪਹਿਲਾਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਜਾਰੀ ਕੀਤਾ ਸੀ। ਜਿਸ ਕਾਰਨ ਅੱਜ ਈਡੀ ਸਾਹਮਣੇ ਪੇਸ਼ ਹੋਣ ਲਈ ਜਲੰਧਰ ਦਫ਼ਤਰ ਪਹੁੰਚੇ ਸੀ ।ਈਡੀ ਨੇ ਕਈ ਘੰਟੇ ਤੱਕ ਬੰਦ ਕਮਰੇ ‘ਚ ਪੁੱਛਗਿੱਛ ਕੀਤੀ ਸੀ |ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਈ ਘੰਟਿਆਂ ਤੱਕ ਚੱਲੀ ਪੁੱਛਗਿੱਛ ਤੋਂ ਬਾਅਦ ਪੁਲਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ED ਅੱਜ ਜਲੰਧਰ ਕੋਰਟ ‘ਚ ਪੇਸ਼ ਕਰ ਸਕਦੀ ਹੈ |ਟੈਂਡਰ ਘੁਟਾਲੇ ਦੇ ਇਲਜਾਮਾਂ ‘ਚ ਕਾਰਵਾਈ ਹੋਵੇਗੀ ।
- ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ED ਨੇ ਕੀਤਾ ਗ੍ਰਿਫ਼ਤਾਰ
- ED ਦਫ਼ਤਰ ਬਾਹਰ ਵਧਾਈ ਗਈ ਪੁਲਿਸ ਫੋਰਸ
- ਆਸ਼ੂ ਨੂੰ ਮੈਡੀਕਲ ਲਈ ਹਸਪਤਾਲ ਲਿਆਂਦਾ ਗਿਆ
- ਟਰਾਂਸਪੋਰਟੇਸ਼ਨ ਟੈਂਡਰ ‘ਚ ਘਪਲਾ ਕਰਨ ਦੇ ਇਲਜ਼ਾਮ
ਕੌਣ ਹਨ ਭਾਰਤ ਭੂਸ਼ਣ ਆਸ਼ੂ
ਆਸ਼ੂ ਪੰਜਾਬ ਦੇ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਨ। ਉਹ ਪੰਜਾਬ ਅਸੈਂਬਲੀ ਵਿੱਚ ਲੁਧਿਆਣਾ (ਪੱਛਮੀ) ਦੀ ਨੁਮਾਇੰਦਗੀ ਕਰ ਚੁੱਕੇ ਹਨ। ਇਸ ਮਾਮਲੇ ਵਿੱਚ ਕਾਂਗਰਸ ਆਗੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਅਗਸਤ 2022 ਵਿੱਚ ਗ੍ਰਿਫ਼ਤਾਰ ਕੀਤਾ ਸੀ।