Connect with us

Punjab

ਪੰਜਾਬ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਵਧੀਆਂ ਮੁਸ਼ਕਲਾਂ

Published

on

6 ਸਤੰਬਰ 2023:  ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਵਧਦੀਆਂ ਹੀ ਜਾ ਰਹੀਆਂ ਹਨ । ਹੁਣ ਆਸ਼ੂ ਦੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੇ ਸੀਲ ਕੀਤੇ ਬੈਂਕ ਲਾਕਰਾਂ ਵਿੱਚੋਂ 4 ਕਿਲੋ ਸੋਨੇ ਦੇ ਗਹਿਣੇ ਜ਼ਬਤ ਕੀਤੇ ਹਨ। ਇਨ੍ਹਾਂ ਦੀ ਕੀਮਤ ਕਰੀਬ 2.12 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਏਜੰਸੀ ਦੇ ਸੀਨੀਅਰ ਅਧਿਕਾਰੀਆਂ ਦੇ ਮਤਾਬਿਕ , ਟੀਮ ਨੇ 4 ਸਤੰਬਰ ਨੂੰ ਲੁਧਿਆਣਾ ਵਿੱਚ ਜ਼ਬਤ ਕੀਤੇ ਬੈਂਕ ਲਾਕਰਾਂ ਦੀ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) 2002 ਦੇ ਉਪਬੰਧਾਂ ਦੇ ਤਹਿਤ ਤਲਾਸ਼ੀ ਲਈ।

ਇਹ ਛਾਪੇਮਾਰੀ 24 ਅਗਸਤ ਨੂੰ ਹੋਈ ਸੀ
ਇਸ ਤੋਂ ਪਹਿਲਾਂ 24 ਅਗਸਤ ਨੂੰ ਈਡੀ ਨੇ ਭਾਰਤ ਭੂਸ਼ਣ ਆਸ਼ੂ ਅਤੇ ਉਸ ਦੇ ਸਾਥੀਆਂ ਦੇ ਲੁਧਿਆਣਾ, ਮੋਹਾਲੀ, ਨਵਾਂਸ਼ਹਿਰ, ਜਲੰਧਰ ਅਤੇ ਅੰਮ੍ਰਿਤਸਰ ਵਿੱਚ 25 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ 6.5 ਕਰੋੜ ਰੁਪਏ ਜ਼ਬਤ ਕੀਤੇ ਗਏ। ਅਤੇ ਬੈਂਕ ਦੇ ਲਾਕਰ ਫਰੀਜ਼ ਕੀਤੇ ਗਏ। ਹੁਣ ਇਸ ਮਾਮਲੇ ਵਿੱਚ ਜ਼ਬਤ ਅਤੇ ਫਰੀਜ਼ ਦੀ ਕੁੱਲ ਰਕਮ 8.6 ਕਰੋੜ ਹੋ ਗਈ ਹੈ।