Connect with us

Punjab

ਅੱਜ ਅਦਾਲਤ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਕੀਤਾ ਜਾਵੇਗਾ ਪੇਸ਼

Published

on

ਖ਼ਬਰ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਜੁੜੀ ਹੋਈ ਹੈ। ਦੱਸ ਦੇਈਏ ਕਿ ਪੱਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੰਜਾਬ ਦੇ ਇੱਕ ਗੋਦਾਮ ਦੇ ਜ਼ਿਲ੍ਹਾ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਤੋਂ ਦੋ ਦਿਨ ਬਾਅਦ ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਹੁਣ ਅੱਜ ਭਾਵ ਕਿ 24 ਮਾਰਚ ਅੰਮ੍ਰਿਤਸਰ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਬੀਤੇ ਦਿਨ (ਸੋਮਵਾਰ) ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕਰ ਕੇ ਰਾਤ ਤੱਕ ਅੰਮ੍ਰਿਤਸਰ ਲਿਆਂਦਾ ਗਿਆ। ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੀੜਤ ਪਰਿਵਾਰ ਨੇ ਪੂਰੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਹੈ।

ਦੂਜੇ ਪਾਸੇ, ਪੁਲਿਸ ਟੀਮ ਮ੍ਰਿਤਕ ਅਫ਼ਸਰ ਦੇ ਘਰ ਪਹੁੰਚੀ, ਜਿੱਥੇ ਪਰਿਵਾਰ ਨੇ ਫੋਨ ਦੇਣ ਤੋਂ ਸਖ਼ਤ ਮਨਾ ਕੀਤਾ। ਹਾਲਾਂਕਿ, ਇਸ ਸਮੇਂ ਦੌਰਾਨ, ਪਰਿਵਾਰ ਨੇ ਪੀਜੀਆਈ ਜਾਂ ਏਮਜ਼ ਦੇ ਡਾਕਟਰਾਂ ਤੋਂ ਪੋਸਟਮਾਰਟਮ ਕਰਵਾਉਣ ਲਈ ਪਟੀਸ਼ਨ ਦਾਇਰ ਕੀਤੀ। ਪਰਿਵਾਰ ਨੇ ਇਹ ਵੀ ਕਿਹਾ ਕਿ, “ਉਹ ਪੋਸਟਮਾਰਟਮ ਕਰਨਗੇ ਅਤੇ ਫਿਰ ਅੰਤਿਮ ਸੰਸਕਾਰ ਹੋਵੇਗਾ।” ਉਧਰ ਇਸ ਮਾਮਲੇ ਨੂੰ ਲੈ ਕੇ ਰਾਜਨੀਤਿਕ ਮਾਹੌਲ ਵੀ ਗਰਮਾਇਆ ਹੋਇਆ ਹੈ ਅਤੇ ਵੱਖ-ਵੱਖ ਧਿਰਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।