Connect with us

Punjab

ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਮਿਲੀ ਰਾਹਤ

Published

on

Manpreet Singh badal

16ਅਕਤੂਬਰ 2023: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਬਾਰੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਨਪ੍ਰੀਤ ਬਾਦਲ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।

ਹਾਈਕੋਰਟ ਨੇ ਮਨਪ੍ਰੀਤ ਬਾਦਲ ਨੂੰ ਪਲਾਟ ਘੁਟਾਲੇ ਦੇ ਮਾਮਲੇ ‘ਚ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਅਦਾਲਤ ਦੇ ਹੁਕਮਾਂ ਅਨੁਸਾਰ ਆਪਣਾ ਪਾਸਪੋਰਟ ਜਮ੍ਹਾ ਕਰਵਾਉਣਾ ਹੋਵੇਗਾ ਅਤੇ ਜਾਂਚ ਏਜੰਸੀ ਕੋਲ ਜਾ ਕੇ ਜਾਂਚ ‘ਚ ਸ਼ਾਮਲ ਹੋਣਾ ਪਵੇਗਾ। ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਨੇ 24 ਸਤੰਬਰ ਨੂੰ ਪਲਾਟ ਅਲਾਟਮੈਂਟ ਦੇ ਇੱਕ ਮਾਮਲੇ ਵਿੱਚ ਬਾਦਲ ਖਿਲਾਫ ਬਠਿੰਡਾ ਥਾਣੇ ਵਿੱਚ ਕੇਸ ਦਰਜ ਕੀਤਾ ਸੀ। ਵਿਜੀਲੈਂਸ ਨੇ ਮਨਪ੍ਰੀਤ ਬਾਦਲ ਦੀ ਭਾਲ ‘ਚ 6 ਸੂਬਿਆਂ ‘ਚ ਛਾਪੇਮਾਰੀ ਕੀਤੀ, ਇੱਥੋਂ ਤੱਕ ਕਿ ਚੰਡੀਗੜ੍ਹ ਅਤੇ ਲੰਬੀ ‘ਚ ਉਨ੍ਹਾਂ ਦੇ ਘਰ ਵੀ ਛਾਪੇਮਾਰੀ ਕੀਤੀ ਪਰ ਉਥੋਂ ਵੀ ਕੋਈ ਸੁਰਾਗ ਨਹੀਂ ਮਿਲਿਆ।

ਮਨਪ੍ਰੀਤ ਬਾਦਲ ਨੇ ਆਪਣੇ ਆਪ ਨੂੰ ਬੇਕਸੂਰ ਦੱਸਦੇ ਹੋਏ ਇਸ ਮਾਮਲੇ ਨੂੰ ਸਿਆਸੀ ਬਦਲਾਖੋਰੀ ਦਾ ਮਾਮਲਾ ਦੱਸਿਆ ਹੈ। ਬਠਿੰਡਾ ਅਦਾਲਤ ਵੱਲੋਂ ਅਪਰਾਧਿਕ ਮਾਮਲੇ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰਨ ਤੋਂ ਬਾਅਦ ਬਾਦਲ ਨੇ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ। ਹਾਈਕੋਰਟ ‘ਚ ਦਾਇਰ ਪਟੀਸ਼ਨ ‘ਚ ਮਨਪ੍ਰੀਤ ਬਾਦਲ ਨੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।