Punjab
ਪੰਜਾਬ ਦੇ ਸਾਬਕਾ ਮੰਤਰੀ ਧਰਮਸੋਤ ਨੂੰ ਭੇਜਿਆ ਜੇਲ੍ਹ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ
ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹੁਣ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਸਾਬਕਾ ਮੰਤਰੀ ਦਾ ਤਿੰਨ ਦਿਨ ਦਾ ਰਿਮਾਂਡ ਸ਼ੁੱਕਰਵਾਰ ਨੂੰ ਖਤਮ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਨੇ ਸੋਮਵਾਰ ਨੂੰ ਹੀ ਸਾਬਕਾ ਮੰਤਰੀ ਧਰਮਸੋਤ ਨੂੰ ਗ੍ਰਿਫਤਾਰ ਕਰ ਲਿਆ ਸੀ।
ਸਾਧੂ ਸਿੰਘ ਧਰਮਸੋਤ ਨੂੰ ਸ਼ੁੱਕਰਵਾਰ ਸਵੇਰੇ ਵਿਜੀਲੈਂਸ ਬਿਊਰੋ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਨੇ ਰਿਮਾਂਡ ਹਾਸਲ ਕਰਨ ਦੀ ਅਪੀਲ ਕੀਤੀ ਸੀ ਪਰ ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਧਰਮਸੋਤ ਨੂੰ ਜੇਲ੍ਹ ਭੇਜ ਦਿੱਤਾ।
ਜੰਗਲਾਤ ਘੁਟਾਲੇ ਵਿੱਚ ਪ੍ਰਤੀ ਰੁੱਖ 500 ਰੁਪਏ ਵਸੂਲੇ
ਧਰਮਸੋਤ ਜੰਗਲਟ ਘੁਟਾਲੇ ਵਿਚ ਵੀ ਉਲਝਿਆ ਹੋਇਆ ਹੈ, ਜਿਸ ਵਿਚ ਉਹ ਗ੍ਰਿਫਤਾਰ ਹੋ ਚੁੱਕਾ ਹੈ ਅਤੇ ਜ਼ਮਾਨਤ ‘ਤੇ ਰਿਹਾ ਹੈ। ਇਸ ਘਪਲੇ ਵਿੱਚ ਉਨ੍ਹਾਂ ਦੇ ਨਾਲ ਸੰਗਤ ਸਿੰਘ ਗਿਲਜੀਆਂ ਦਾ ਨਾਂ ਵੀ ਸਾਹਮਣੇ ਆਇਆ ਸੀ। ਧਰਮਸੋਤ ‘ਤੇ ਦਰੱਖਤ ਕੱਟਣ ਬਦਲੇ 500 ਰੁਪਏ ਰਿਸ਼ਵਤ ਲੈਣ ਦਾ ਦੋਸ਼ ਹੈ।