Punjab
ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ,ਜਾਣੋ ਪੂਰੀ ਜਾਣਕਾਰੀ…

ਚੰਡੀਗੜ੍ਹ 28 ਜੁਲਾਈ 2023: ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਉਰਫ਼ ਕਿੱਕੀ ਢਿੱਲੋਂ ਨੂੰ ਰਾਹਤ ਨਹੀਂ ਦਿੱਤੀ ਹੈ।
ਇਸ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਣ ਤੱਕ ਹੋਈ ਜਾਂਚ ਦੀ ਰਿਪੋਰਟ ਹਾਸਲ ਕਰ ਲਈ ਹੈ ਅਤੇ ਮਾਮਲੇ ਦੀ ਸੁਣਵਾਈ 2 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ।
ਕਿੱਕੀ ਢਿੱਲੋਂ ਨੂੰ ਵਿਜੀਲੈਂਸ ਨੇ 16 ਮਈ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਸੀ। ਵਿਜੀਲੈਂਸ ਨੇ ਉਸ ਤੋਂ ਦੋ ਵਾਰ ਪੁੱਛਗਿੱਛ ਲਈ ਕੁੱਲ 5 ਦਿਨਾਂ ਦਾ ਪੁਲਿਸ ਰਿਮਾਂਡ ਵੀ ਹਾਸਲ ਕੀਤਾ ਸੀ। ਢਿੱਲੋਂ ਰਿਮਾਂਡ ਪੂਰਾ ਹੋਣ ਤੋਂ ਬਾਅਦ ਤੋਂ ਹੀ ਜੇਲ੍ਹ ਵਿੱਚ ਬੰਦ ਹੈ।