Connect with us

Delhi

ਸਾਬਕਾ ਵਿਧਾਇਕ ਮਹਿੰਦਰ ਯਾਦਵ ਦੀ ਕੋਰੋਨਾ ਨਾਲ ਹੋਈ ਮੌਤ

Published

on

  • 1984 ਸਿੱਖ ਕਤਲੇਆਮ ਦੇ ਦੋਸ਼ੀਆਂ ‘ਤੇ ਕੋਰੋਨਾ ਦਾ ਕਹਿਰਾ
  • ਪਿਛਲੇ 10 ਸਾਲਾਂ ਤੋਂ ਸਜ਼ਾ ਭੁਗਤ ਰਿਹਾ ਸੀ ਮਹਿੰਦਰ ਯਾਦਵ
  • SC ਨੇ ਯਾਦਵ ਦੀ ਜ਼ਮਾਨਤ ਅਰਜ਼ੀ 2 ਦਿਨ ਪਹਿਲਾਂ ਕੀਤੀ ਸੀ ਰੱਦ
  • ਯਾਦਵ ਦੀ ਮੌਤ ‘ਤੇ ਮਨਜੀਤ ਸਿੰਘ ਜੀ.ਕੇ ਨੇ ਵੀ ਰੱਖਿਆ ਆਪਣਾ ਪੱਖ

06 ਜੁਲਾਈ: 1984 ਸਿੱਖ ਕਤਲੇਆਮ ਦੇ ਦੋਸ਼ੀ ਸਾਬਕਾ ਵਿਧਾਇਕ ਮਹਿੰਦਰ ਯਾਦਵ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਦਿੱਲੀ ਦੀ ਮੰਡੋਲੀ ਜੇਲ੍ਹ ‘ਚ ਉਸ ਦੀ ਮੌਤ ਕੋਰੋਨਾ ਵਾਇਰਸ ਨਾਲ ਹੋਈ ਹੈ। ਜਿੱਥੇ ਉਹ ਪਿਛਲੇ 10 ਸਾਲਾਂ ਤੋਂ ਸਜ਼ਾ ਭੁਗਤ ਰਿਹਾ ਸੀ। ਮਹਿੰਦਰ ਸਿੰਘ ਦੀ ਉਮਰ 70 ਸਾਲ ਸੀ। ਦਿੱਲੀ ਦੇ ਜੇਲ੍ਹ ਜਨਰਲ ਡਾਇਰੈਕਟਰ ਸੰਦੀਪ ਗੋਇਲ ਨੇ ਦੱਸਿਆ ਕਿ ਮਹਿੰਦਰ ਯਾਦਵ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਸ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਬੀਤੇ 2 ਦਿਨ ਪਹਿਲਾਂ ਹੀ ਸੁਪਰੀਮ ਕੋਰਟ ਵੱਲੋਂ ਮਹਿੰਦਰ ਯਾਦਵ ਦੀ ਜ਼ਮਾਨਤ ਅਰਜ਼ੀ ਨਾਮਨਜ਼ੂਰ ਕਰ ਦਿੱਤੀ ਗਈ ਸੀ। ਦੱਸਣਯੋਗ ਹੈ ਕਿ ਦਿੱਲੀ ‘ਚ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਸਾਬਕਾ ਵਿਧਾਇਕ ਮਹਿੰਦਰ ਯਾਦਵ, ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਅਤੇ ਸਾਬਕਾ ਕੌਂਸਲਰ ਬਲਵਾਨ ਖੋਖੜ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।ਮਹਿੰਦਰ ਯਾਦਵ ਦੀ ਮੌਤ ਦੀ ਖਬਰ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਮਨਜੀਤ ਸਿੰਘ ਜੀ.ਕੇ ਨੇ ਵੀ ਆਪਣਾ ਬਿਆਨ ਦਿੱਤਾ।