Connect with us

Punjab

ਬਿਜਲੀ ਕੱਟਾਂ ਨੂੰ ਲੈਕੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮਾਨ ਸਰਕਾਰ ‘ਤੇ ਲਾਏ ਨਿਸ਼ਾਨੇ

Published

on

ਚੰਡੀਗੜ੍ਹ: ਕਈ ਦਿਨਾਂ ਤੋਂ ਪੂਰੇ ਪੰਜਾਬ ਵਿੱਚ ਵੱਡੇ-ਵੱਡੇ ਬਿਜਲੀ ਕੱਟਾਂ ਨੇ ਲੋਕਾਂ ਲਈ ਵੱਡੀ ਪਰੇਸ਼ਾਨੀ ਖੜ੍ਹੀ ਕਰ ਰੱਖੀ ਹੈ। ਕੋਲੇ ਦੀ ਕਮੀ ਕਰਕੇ ਪੰਜਾਬ ਬਿਜਲੀ ਸੰਕਟ ਵੱਲ ਵੱਧ ਰਿਹਾ ਹੈ। ਰੋਪੜ ਅਤੇ ਤਲਵੰਡੀ ਸਾਬੋ ਥਰਮਲ ਪਲਾਂਟਾਂ ਦੀਆਂ 2-2 ਯੂਨਿਟ ਬੰਦ ਹੋ ਗਏ ਹਨ। ਗੋਇੰਦਵਾਲ ਸਾਹਿਬ ਪਾਵਰ ਪਲਾਂਟ ਦੀ ਇੱਕ ਯੂਨਿਟ ਬੰਦ ਹੈ।

ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ‘ਆਪ’ ਸਰਕਾਰ ‘ਤੇ ਮੁੜ ਸ਼ਬਦੀ ਵਾਰ ਕੀਤੇ ਹਨ। ਸਿੱਧੂ ਨੇ ਇੱਕ ਟਵੀਟ ਕੀਤਾ ਹੈ, ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਇਕ ਮੌਕਾ ‘ਆਪ’ ਨੂੰ ਨਾ ਦਿਨੇ ਲਾਈਟ ਨਾ ਰਾਤ ਨੂੰ।

ਉਨ੍ਹਾਂ ਨੇ ਸਾਰੇ ਐੱਸ.ਡੀ.ਓ. ਅਤੇ ਜੇ.ਈ. ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਤਲਵੰਡੀ ਸਾਬੋ ਅਤੇ ਜੀ.ਜੀ.ਐੱਸ.ਟੀ.ਪੀ. ਰੋਪੜ ਥਰਮਲਾਂ ਅਤੇ ਯੂਨਿਟਾਂ ਦੇ ਖਰਾਬ ਹੋਣ ਬਾਰੇ ਅਨਾਊਸਮੈਂਟ ਕਰਵਾਉਣ ਕਿ ਥਰਮਲਾਂ ਦੇ ਬੰਦ ਹੋਣ ਨਾਲ ਇਕ ਦਮ 800 ਮੈਗਾਵਾਟ ਬਿਜਲੀ ਦੀ ਘਾਟ ਪੈਦਾ ਹੋ ਗਈ ਹੈ।

ਕਾਬਲੇਗੌਰ ਹੈ ਕਿ  ਪੰਜਾਬ ਵਿੱਚ ਬਿਜਲੀ ਦੀ 7300 ਮੈਗਾਵਾਟ ਬਿਜਲੀ ਦੀ ਮੰਗ ਹੈ ਤੇ ਉਤਪਾਦਨ 4000 ਮੈਗਾਵਾਟ ਹੋ ਰਿਹਾ। ਪਾਵਰਕੌਮ ਨੇ ਬਾਹਰੋਂ ਖਰੀਦੀ 3000 ਮੈਗਾਵਾਟ ਬਿਜਲੀ ਖਰੀਦੀ ਹੈ। 10 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਖਰੀਦੀ ਜਾ ਰਹੀ ਹੈ। ਨਤੀਜੇ ਵਜੋਂ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਿਸ਼ੇਸ਼ ਤੌਰ ‘ਤੇ ਪੇਂਡੂ ਖੇਤਰਾਂ ਵਿੱਚ ਅਣ-ਅਧਾਰਿਤ ਬਿਜਲੀ ਕੱਟਾਂ ਦਾ ਸਹਾਰਾ ਲੈ ਰਹੀ ਹੈ।ਪੰਜਾਬ ਵਿੱਚ ਰੋਜ਼ਾਨਾ 4-5 ਘੰਟੇ ਦੇ ਬਿਜਲੀ ਕੱਟ ਲੱਗ ਰਹੇ ਹਨ।