Connect with us

Punjab

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ

Published

on

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਹੁਣ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ ਸਿੱਧੂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਤਕਰੀਬਨ 45 ਪੁਲਿਸ ਮੁਲਾਜ਼ਮ ਸਿੱਧੂ ਦੀ ਸੁਰੱਖਿਆ ‘ਚ ਸਨ, ਫ਼ਿਲਹਾਲ ਪੰਜਾਬ ਸਰਕਾਰ ਵੱਲੋਂ ਸਾਰੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਬੀਤੇ ਦਿਨ 1988 ਦੇ ‘ਰੋਡ ਰੇਜ’ ਮਾਮਲੇ ਵਿੱਚ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਕਰੀਬ 34 ਸਾਲ ਪਹਿਲਾਂ ਵਾਪਰੇ ਰੋਡ ਰੇਜ ਮਾਮਲੇ ਵਿਚ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ। ਉਸ ਸਮੇਂ ਸਿੱਧੂ ਦੀ ਉਮਰ 25 ਸਾਲ ਦੇ ਕਰੀਬ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਸਿੱਧੂ ਨੂੰ ਪਹਿਲਾਂ ਸਿਰਫ਼ ਇੱਕ ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਕੇ ਰਿਹਾਅ ਕਰ ਦਿੱਤਾ ਸੀ। ਇਸ ਵਿਰੁੱਧ ਪੀੜਤ ਪਰਿਵਾਰ ਵੱਲੋਂ ਰੀਵਿਊ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਪ੍ਰਵਾਨ ਕਰ ਲਿਆ ਅਤੇ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ।