Punjab
ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਮਾਨ ਨੂੰ ਲੋਕ ਸਭਾ ਚੋਣ ਦੀ ਜਿੱਤ ਤੇ ਦਿੱਤੀ ਵਧਾਈ

ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਲੋਕ ਸਭਾ ਦੀ ਸੰਗਰੂਰ ਜ਼ਿਮਨੀ ਚੋਣ ਵਿੱਚ ਜੇਤੂ ਰਹੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਤੇ ਮੁਬਾਰਕਬਾਦ ਦਿੱਤੀ ਹੈ ।ਪ੍ਰੋ. ਬਡੂੰਗਰ ਨੇ ਕਿਹਾ ਕਿ ਲੋਕ ਸਭਾ ਸੰਗਰੂਰ ਦੇ ਨਿਵਾਸੀਆਂ ਵੱਲੋਂ ਇਕ ਵੱਡਾ ਫਤਵਾ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਭੁਗਤਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਮੇਂ ਦੇ ਅਨੁਸਾਰ ਇੱਕ ਵੱਡਾ ਸਿਮਰਨਜੀਤ ਸਿੰਘ ਮਾਨ ਨੂੰ ਦਿੱਤਾ ਗਿਆ ਹੈ ਜਿਸ ਨਾਲ ਬਾਕੀ ਸਾਰੀਆਂ ਪਾਰਟੀਆਂ ਨੂੰ ਇੱਕ ਨਵਾਂ ਸਬਕ ਵੀ ਮਿਲੇਗਾ ।