Connect with us

National

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅੱਜ ਰਾਜ ਸਭਾ ਤੋਂ ਹੋਣਗੇ ਰਿਟਾਇਰ

Published

on

3 ਅਪ੍ਰੈਲ 2024: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ 33 ਸਾਲਾਂ ਬਾਅਦ ਅੱਜ ਰਾਜ ਸਭਾ ਤੋਂ ਸੇਵਾਮੁਕਤ ਹੋ ਰਹੇ ਹਨ। ਉਹ ਪਹਿਲੀ ਵਾਰ 1991 ਵਿੱਚ ਅਸਾਮ ਤੋਂ ਰਾਜ ਸਭਾ ਪੁੱਜੇ ਸਨ। ਪਿਛਲੀ ਵਾਰ ਉਹ 2019 ਵਿੱਚ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਬਣੇ ਸਨ। ਉਨ੍ਹਾਂ ਦੀ ਥਾਂ ਹੁਣ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਪਹਿਲੀ ਵਾਰ ਰਾਜ ਸਭਾ ਪੁੱਜੇਗੀ। 20 ਫਰਵਰੀ ਨੂੰ ਉਹ ਰਾਜ ਸਭਾ ਲਈ ਨਿਰਵਿਰੋਧ ਚੁਣੇ ਗਏ ਸਨ।

ਮਨਮੋਹਨ ਸਿੰਘ 2019 ਵਿੱਚ ਲਗਾਤਾਰ ਛੇਵੀਂ ਵਾਰ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਬਣੇ। ਰਾਜਸਥਾਨ ‘ਚ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਮਦਨ ਲਾਲ ਸੈਣੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀਟ ‘ਤੇ ਮਨਮੋਹਨ ਸਿੰਘ ਨੂੰ ਬਾਕੀ ਰਹਿੰਦੇ ਕਾਰਜਕਾਲ ਲਈ ਚੁਣਿਆ ਗਿਆ ਹੈ। ਭਾਜਪਾ ਨੇ ਉਨ੍ਹਾਂ ਦੇ ਖਿਲਾਫ ਕੋਈ ਉਮੀਦਵਾਰ ਨਹੀਂ ਖੜ੍ਹਾ ਕੀਤਾ ਸੀ। ਰਾਜਸਥਾਨ ਤੋਂ ਪਹਿਲਾਂ ਉਹ ਅਸਾਮ ਤੋਂ ਪੰਜ ਵਾਰ ਰਾਜ ਸਭਾ ਮੈਂਬਰ ਚੁਣੇ ਗਏ ਸਨ।

ਰਾਜ ਸਭਾ ਦੇ ਕੁੱਲ 54 ਸੰਸਦ ਮੈਂਬਰਾਂ ਦਾ ਕਾਰਜਕਾਲ ਅਪ੍ਰੈਲ ‘ਚ ਖਤਮ ਹੋ ਰਿਹਾ ਹੈ। ਇਨ੍ਹਾਂ ਵਿੱਚੋਂ 49 ਸੰਸਦ ਮੈਂਬਰ 2 ਅਪ੍ਰੈਲ ਨੂੰ ਸਦਨ ਤੋਂ ਸੇਵਾਮੁਕਤ ਹੋ ਗਏ ਸਨ। ਇਸ ਦੇ ਨਾਲ ਹੀ ਮਨਮੋਹਨ ਸਿੰਘ ਸਮੇਤ 5 ਸੰਸਦ ਮੈਂਬਰਾਂ ਦਾ ਕਾਰਜਕਾਲ ਅੱਜ (3 ਅਪ੍ਰੈਲ) ਖਤਮ ਹੋ ਰਿਹਾ ਹੈ। ਇਨ੍ਹਾਂ 54 ਸੰਸਦ ਮੈਂਬਰਾਂ ਵਿੱਚ 9 ਕੇਂਦਰੀ ਮੰਤਰੀ ਵੀ ਸ਼ਾਮਲ ਹਨ।