Connect with us

WORLD

ਨਹੀਂ ਰਹੇ ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਬ੍ਰਾਇਨ ਮਲਰੋਨੀ

Published

on

2 ਮਾਰਚ 2024: ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਬ੍ਰਾਇਨ ਮੁਲਰੋਨੀ ਦਾ 84 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਬੇਟੀ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ਪੋਸਟ ‘ਚ ਇਹ ਜਾਣਕਾਰੀ ਦਿੱਤੀ। ਕੈਰੋਲਿਨ ਮਲਰੋਨੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ ਕਿ ਦੇਸ਼ ਦੇ 18ਵੇਂ ਪ੍ਰਧਾਨ ਮੰਤਰੀ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅੰਤਿਮ ਸਮੇਂ ‘ਚ ਪੂਰਾ ਪਰਿਵਾਰ ਉਨ੍ਹਾਂ ਦੇ ਨਾਲ ਸੀ।

ਮੁਲਰੋਨੀ ਦੇ ਪਰਿਵਾਰ ਨੇ ਪਹਿਲਾਂ ਕਿਹਾ ਸੀ ਕਿ ਉਸਦਾ ਪ੍ਰੋਸਟੇਟ ਕੈਂਸਰ ਅਤੇ ਦਿਲ ਦੀ ਬਿਮਾਰੀ ਲਈ ਇਲਾਜ ਕੀਤਾ ਗਿਆ ਸੀ ਪਰ ਉਸਦੀ ਸਿਹਤ ਵਿੱਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ। ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਦੀ ਅਗਵਾਈ ਕਰਨ ਵਾਲੇ ਮਲਰੋਨੀ ਨੇ 1984 ਵਿੱਚ ਕੈਨੇਡੀਅਨ ਇਤਿਹਾਸ ਵਿੱਚ ਸਭ ਤੋਂ ਵੱਡਾ ਬਹੁਮਤ ਹਾਸਲ ਕੀਤਾ ਸੀ।