Connect with us

Punjab

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਸਿਹਤ, ਪੀ.ਜੀ.ਆਈ. ‘ਚ ਭਰਤੀ

Published

on

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਅਚਾਨਕ ਵਿਗੜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਛਾਤੀ ‘ਚ ਦਰਦ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਾਤ ਕਰੀਬ 10 ਵਜੇ ਪੀ.ਜੀ.ਆਈ. ਵਿੱਚ ਲਿਆਂਦਾ ਗਿਆ। ਫਿਲਹਾਲ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਐਡਵਾਂਸਡ ਕਾਰਡੀਓਲਾਜੀ ਸੈਂਟਰ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ।