Punjab
ਪੰਜਾਬ ਦੇ ਸਾਬਕਾ CM ਚੰਨੀ ਵਿਜੀਲੈਂਸ ਦੇ ਰਾਡਾਰ ‘ਤੇ, ਜਾਣੋ ਵੇਰਵਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਜੀਲੈਂਸ ਦੇ ਰਾਡਾਰ ‘ਤੇ ਆ ਗਏ ਹਨ। ਦਰਅਸਲ ਵਿਜੀਲੈਂਸ ਦੀ ਤਰਫੋਂ ਚੰਨੀ ਨੂੰ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਨੂੰ ਭਲਕੇ 12 ਅਪ੍ਰੈਲ ਨੂੰ ਮੁਹਾਲੀ ਮੁੱਖ ਦਫ਼ਤਰ ਵਿਖੇ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਚੰਨੀ ਨੂੰ ਬੇਅਦਬੀ ਮਾਮਲੇ ਦੇ ਤਹਿਤ ਸੰਮਨ ਭੇਜਿਆ ਗਿਆ ਹੈ।
ਦੱਸ ਦੇਈਏ ਕਿ ਚੰਨੀ ‘ਤੇ ਲੁੱਕਆਊਟ ਨੋਟਿਸ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਕਿਹਾ ਜਾ ਰਿਹਾ ਸੀ ਕਿ ਚੰਨੀ ਨੇ ਵਿਦੇਸ਼ ਜਾਣਾ ਸੀ ਪਰ ਇਸ ਤੋਂ ਠੀਕ ਪਹਿਲਾਂ ਵਿਜੀਲੈਂਸ ਨੇ ਸਾਰੇ ਹਵਾਈ ਅੱਡਿਆਂ ‘ਤੇ ਉਸ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਸੀ। ਜਦੋਂ ਤੱਕ ਉਕਤ ਜਾਂਚ ਚੱਲ ਰਹੀ ਹੈ, ਉਦੋਂ ਤੱਕ ਚੰਨੀ ਵਿਦੇਸ਼ ਨਹੀਂ ਜਾ ਸਕਦਾ।