Uncategorized
ਪੰਜਾਬ ਦੇ ਸਾਬਕਾ CM ਚੰਨੀ ਅੱਜ ਨਹੀਂ ਹੋਣਗੇ ਵਿਜੀਲੈਂਸ ਅੱਗੇ ਪੇਸ਼, ਜਾਣੋ ਵੇਰਵਾ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪੰਜਾਬ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਨਹੀਂ ਹੋਣਗੇ। ਦਰਅਸਲ ਚੰਨੀ ਨੇ ਕੁਝ ਘਰੇਲੂ ਕਾਰਨਾਂ ਕਰਕੇ ਵਿਜੀਲੈਂਸ ਤੋਂ ਕੁਝ ਸਮਾਂ ਮੰਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰਾਹਤ ਦਿੱਤੀ ਗਈ ਹੈ। ਹੁਣ ਵਿਜੀਲੈਂਸ 20 ਅਪ੍ਰੈਲ ਤੋਂ ਬਾਅਦ ਚੰਨੀ ਨੂੰ ਦੁਬਾਰਾ ਤਲਬ ਕਰੇਗੀ।
ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਦੱਸਿਆ ਕਿ ਬਿਊਰੋ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਚੰਨੀ ਤੋਂ ਕਈ ਤਰ੍ਹਾਂ ਦੀ ਪੜਤਾਲ ਕਰਨਾ ਚਾਹੁੰਦਾ ਹੈ। ਫਿਲਹਾਲ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਖਿਲਾਫ ਰਸਮੀ ਤੌਰ ‘ਤੇ ਕੋਈ ਕੇਸ ਦਰਜ ਨਹੀਂ ਕੀਤਾ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਚੰਨੀ ਖਿਲਾਫ ਸ਼ਿਕਾਇਤ ਕਿੱਥੋਂ ਆਈ ਹੈ। ਦੱਸ ਦੇਈਏ ਕਿ ਸੂਬੇ ਵਿੱਚ ਸੱਤਾ ਤਬਦੀਲੀ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਸਾਬਕਾ ਕਾਂਗਰਸੀ ਮੰਤਰੀਆਂ ਡਾ: ਸਾਧੂ ਸਿੰਘ ਧਰਮਸੋਤ, ਭਾਰਤ ਭੂਸ਼ਣ ਆਸ਼ੂ, ਸੁੰਦਰ ਸ਼ਾਮ ਅਰੋੜਾ ਸਮੇਤ ਕਈ ਸਾਬਕਾ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ।