Connect with us

Punjab

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ, ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ ਦੀ ਵਿਗੜੀ ਸਿਹਤ, ਹਸਪਤਾਲ ਵਿਚ ਦਾਖ਼ਲ

Published

on

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ, ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ ਦੀ ਸਿਹਤ ਵਿਗੜਨ ਕਾਰਨ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਇਸ ਸਬੰਧੀ ਨਵਜੋਤ ਸਿੱਧੂ ਨੇ ਟਵੀਟ ਕਰ ਕੇ ਖ਼ੁਦ ਜਾਣਕਾਰੀ ਦਿੱਤੀ। ਸਿੱਧੂ ਨੇ ਕਿਹਾ ਕਿ ਮੇਰੀ ਪਤਨੀ ਪਿਛਲੇ 2 ਦਿਨਾਂ ਤੋਂ ਬਿਮਾਰ ਚੱਲ ਰਹੇ ਹਨ,

ਜਿਨ੍ਹਾਂ ਨੂੰ ਬੀਤੇ ਕੱਲ੍ਹ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਅੱਜ ਉਨ੍ਹਾਂ ਦਾ ਫੋਰਟਿਸ ਹਸਪਤਾਲ ਵਿਚ ਆਪ੍ਰੇਸ਼ਨ ਹੋਵੇਗਾ।

ਉਨ੍ਹਾਂ ਨੇ ਅੱਜ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਹੈ

‘ਪਤਨੀ  ਪਿਛਲੇ ਦੋ ਦਿਨਾਂ ਤੋਂ ਗੰਭੀਰ ਬਿਮਾਰ ਸੀ, ਕੱਲ੍ਹ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਅੱਜ ਫੋਰਟਿਸ ਹਸਪਤਾਲ ‘ਚ ਆਪ੍ਰੇਸ਼ਨ ਹੋਵੇਗਾ, ਜਲਦੀ ਠੀਕ ਹੋਣ ਦੀ ਅਰਦਾਸ ਕਰ ਰਹੇ ਹਾਂ।”