Punjab
ਮੋਹਾਲੀ ਦੇ ਫੋਰਟਿਸ ਹਸਪਤਾਲ ਤੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਮੋਹਾਲੀ ਵਿੱਚ ਉਸ ਵੇਲੇ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਫੋਰਟਿਸ ਹਸਪਤਾਲ ਅਤੇ ਮੋਹਾਲੀ ਦੇ ਨੇੜਲੇ ਕੁਝ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀ ਈਮੇਲ ਰਾਹੀਂ ਪ੍ਰਾਪਤ ਹੋਈ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਧਮਕੀ ਦੇ ਪਿੱਛੇ ਖਾਲਿਸਤਾਨ ਨੈਸ਼ਨਲ ਆਰਮੀ ਹੈ।
ਇੱਥੇ ਦੱਸ ਦੇਈਏ ਧਮਕੀ ਵਾਲੀ ਈਮੇਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਜ਼ਿਕਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਐਤਵਾਰ ਤੋਂ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ, ਜਿਸ ਕਾਰਨ ਸੁਰੱਖਿਆ ਏਜੰਸੀਆਂ ਨੇ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ।
ਧਮਕੀ ਮਿਲਣ ਤੁਰੰਤ ਬਾਅਦ ਪੁਲਿਸ ਅਤੇ ਬੰਬ ਨਿਰੋਧਕ ਦਲ ਮੌਕੇ ‘ਤੇ ਪਹੁੰਚ ਗਏ। ਹਸਪਤਾਲ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ। ਸਕੂਲਾਂ ਵਿੱਚ ਵੀ ਸਾਵਧਾਨੀ ਵਜੋਂ ਚੈਕਿੰਗ ਕੀਤੀ ਗਈ।
