Punjab
SAD NEWS: ਇੱਕੋ ਪਰਿਵਾਰ ਦੇ ਚਾਰ ਜੀਆਂ ਨੇ ਨਹਿਰ ‘ਚ ਮਾਰੀ ਛਾਲ

4 ਨਵੰਬਰ 2023: ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਇੱਕੋ ਹੀ ਪਰਿਵਾਰ ਦੇ ਚਾਰ ਜੀਆਂ ਨੇ ਪੰਜਾਬ ਦੇ ਪਟਿਆਲਾ ਵਿੱਚ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ। ਮਾਂ ਅਤੇ ਅੱਠ ਮਹੀਨੇ ਦੀ ਧੀ ਤਾਂ ਵਹਿ ਗਈਆਂ ਪਰ ਰਾਹਗੀਰਾਂ ਨੇ ਗੋਤਾਖੋਰਾਂ ਦੀ ਮਦਦ ਨਾਲ ਪਿਤਾ ਅਤੇ ਵੱਡੀ ਧੀ ਨੂੰ ਬਚਾ ਲਿਆ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਪੁਲਿਸ ਦੇ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ । ਵੱਡੀ ਬੇਟੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਸ ਨੂੰ ਸਮਾਣਾ ਦੇ ਸਿਵਲ ਹਸਪਤਾਲ ਤੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ।