Punjab
ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, 4 ਦੀ ਮੌਤ

ਤਰਨ ਤਾਰਨ : ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 54 ਦੇ ਅਧੀਨ ਆਉਂਦੇ ਪਿੰਡ ਕੱਦ ਗਿੱਲ ਵਿਖੇ ਦੋ ਕਾਰਾਂ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਚਾਰ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ। ਆਸ -ਪਾਸ ਦੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਹਾਦਸੇ ਦੀ ਸੂਚਨਾ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਵੱਲੋਂ ਮ੍ਰਿਤਕਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
Continue Reading