Punjab
ਬੱਬਰ ਖਾਲਸਾ ਦੇ ਚਾਰ ਅੱਤਵਾਦੀਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ

4 ਨਵੰਬਰ 2023: ਦੀਵਾਲੀ ਤੋਂ ਇੱਕ ਹਫ਼ਤਾ ਪਹਿਲਾਂ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ| ਓਥੇ ਹੀ ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਰਾਜਸਥਾਨ ਬਾਰਡਰ ਅਤੇ ਗੁਰਦਾਸਪੁਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਚਾਰ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ 5 ਪਿਸਤੌਲ, 9 ਮੈਗਜ਼ੀਨ ਅਤੇ 23 ਕਾਰਤੂਸ ਬਰਾਮਦ ਹੋਏ ਹਨ। ਸਾਰੇ ਦੋਸ਼ੀ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਲਈ ਕੰਮ ਕਰਦੇ ਹਨ। ਰਿੰਦਾ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਲਈ ਕੰਮ ਕਰਦਾ ਹੈ। ਸ਼ੁੱਕਰਵਾਰ ਨੂੰ ਪੁਲਸ ਨੇ ਇਸ ਮਾਮਲੇ ‘ਚ 10 ਅੱਤਵਾਦੀਆਂ ਨੂੰ ਨਾਮਜ਼ਦ ਕੀਤਾ ਸੀ, ਜਿਨ੍ਹਾਂ ‘ਚੋਂ ਚਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।