Punjab
ਗਰਮੀ ਕਾਰਨ ਚੌਥੀ ਜਮਾਤ ਦੇ ਬੱਚੇ ਦੀ ਮੌਤ

ਪੰਜਾਬ ਦੇ ਸੰਗਰੂਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਅੱਜ ਚੌਥੀ ਜਮਾਤ ‘ਚ ਪੜ੍ਹ ਰਹੇ ਬੱਚੇ ਦੀ ਹੀਟ ਸਟ੍ਰੋਕ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਹਿਕਪ੍ਰੀਤ ਸਿੰਘ ਪੁੱਤਰ ਗੁਰਤੇਜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਗਰਮੀ ਕਾਰਨ ਮਹਿਕਪ੍ਰੀਤ ਸਿੰਘ ਦੀ ਤਬੀਅਤ ਵਿਗੜ ਗਈ ਸੀ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਅੱਜ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਵਧਦੀ ਗਰਮੀ ਕਾਰਨ ਪਹਿਲਾਂ 15 ਮਈ ਤੋਂ 31 ਮਈ ਤੱਕ ਛੁੱਟੀਆਂ ਦਾ ਐਲਾਨ ਵਾਪਸ ਲੈ ਲਿਆ ਹੈ।