Connect with us

Uncategorized

ਕਿਸਾਨਾਂ ਨੂੰ ਮੁਫ਼ਤ ਬਿਜਲੀ ਅਤੇ ਸਨਅਤ ਨੂੰ ਸਬਸਿਡੀ ਵਾਲੀ ਬਿਜਲੀ ਜਾਰੀ ਰਹੇਗੀ- ਕੈਪਟਨ ਅਮਰਿੰਦਰ ਸਿੰਘ

Published

on

capt amarinder singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ ਅਤੇ ਉਦਯੋਗਾਂ ਨੂੰ ਸਬਸਿਡੀ ਵਾਲੀ ਬਿਜਲੀ ਦੀ ਸਹੂਲਤ ਜਾਰੀ ਰਹੇਗੀ। ਇਸੇ ਤਰ੍ਹਾਂ ਸੂਬੇ ਦੇ ਅਨੁਸੂਚਿਤ ਜਾਤੀਆਂ/ਗਰੀਬੀ ਰੇਖਾ ਤੋਂ ਹੇਠਲੇ ਅਤੇ ਪੱਛੜੀਆਂ ਜਾਤੀਆਂ ਦੇ ਪਰਿਵਾਰਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਬਿਜਲੀ ਦੀਆਂ 200 ਮੁਫ਼ਤ ਯੂਨਿਟਾਂ ਦੀ ਸਹੂਲਤ ਵੀ ਜਾਰੀ ਰਹੇਗੀ। ਉਨ੍ਹਾਂ ਦੀ ਸਰਕਾਰ ਵੱਲੋਂ ਇਹ ਲਾਭ ਕਿਸੇ ਵੀ ਕੀਮਤ ‘ਤੇ ਵਾਪਸ ਨਹੀਂ ਲਏ ਜਾਣਗੇ। ਉਨ੍ਹਾਂ ਦੀ ਸਰਕਾਰ ਖੇਤੀਬਾੜੀ ਅਤੇ ਉਦਯੋਗਾਂ ਸਮੇਤ ਸਾਰੇ ਪ੍ਰਮੁੱਖ ਖੇਤਰਾਂ ਦੇ ਵਿਕਾਸ ‘ਤੇ ਧਿਆਨ ਕੇਂਦਰਤ ਕਰਦਿਆਂ ਸਮੁੱਚੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਸੂਬੇ ਵਿਚ ਤਕਰੀਬਨ 14.23 ਲੱਖ ਟਿਊਬਵੈਲ ਹਨ ਅਤੇ ਸੂਬੇ ਵੱਲੋਂ ਸਾਲ 2018-19 ਲਈ ਕੁੱਲ ਸਬਸਿਡੀ 5733 ਕਰੋੜ ਰੁਪਏ ਅਤੇ ਸਾਲ 2019-20 ਲਈ 6060 ਕਰੋੜ ਰੁਪਏ ਦਿੱਤੀ ਗਈ। ਜਿਸ ਨਾਲ 14.23 ਲੱਖ ਕਿਸਾਨਾਂ ਨੂੰ ਲਾਭ ਪਹੁੰਚਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਹੁਣ ਤੱਕ 1.36 ਲੱਖ ਉਦਯੋਗਾਂ ਨੂੰ 6010 ਕਰੋੜ ਰੁਪਏ ਬਿਜਲੀ ਸਬਸਿਡੀ ਦਿੱਤੀ ਗਈ ਜਦਕਿ 24.31 ਲੱਖ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।

‘ਖੁਸ਼ਹਾਲ ਕਿਸਾਨ ਅਤੇ ਕਾਮਯਾਬ ਪੰਜਾਬ’ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਿਆਂ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਇਹ ਐਲਾਨ ਵੀ ਕੀਤਾ ਕਿ ਸੂਬਾ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਲਈ ਯੋਗ 5.64 ਲੱਖ ਛੋਟੇ ਅਤੇ ਦਰਮਿਆਨੇ ਕਿਸਾਨਾਂ ਦੇ ਬਾਕੀ 1.13 ਲੱਖ ਕਿਸਾਨਾਂ ਨੂੰ ਅਗਲੇ ਵਿੱਤੀ ਵਰ੍ਹੇ ਵਿੱਚ ਕਵਰ ਕੀਤਾ ਜਾਵੇਗਾ। ਉਹਨਾਂ ਦੀ ਸਰਕਾਰ ਨੇ 2.85 ਲੱਖ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ 520 ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਜੋ ਕਿ ਮੁੱਢਲੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਮੈਂਬਰ ਹਨ। ਆਪਣੇ ਕਾਰਜਕਾਲ ਦੌਰਾਨ ਅਕਾਲੀਆਂ ਵੱਲੋਂ ਕਿਸਾਨਾਂ ਨੂੰ ਰਾਹਤ ਵਜੋਂ ਕੋਈ ਵੀ ਆਰਥਿਕ ਸਹਾਇਤਾ ਨਹੀਂ ਦਿੱਤੀ ਗਈ।

ਸੂਬੇ ਵਿਚ ਜ਼ਿਆਦਾਤਰ ਉਪਜ ਐਮਐਸਪੀ ‘ਤੇ ਖਰੀਦੀ ਗਈ ਜਿਸ ਨਾਲ ਕਿਸਾਨਾਂ ਦੀ ਆਮਦਨੀ ਵਿੱਚ ਵਾਧਾ ਹੋਇਆ। ਸਾਲ 2007-2017 ਦੌਰਾਨ 213.5 ਲੱਖ ਮਿਲੀਅਨ ਟਨ ਅਨਾਜ ਖਰੀਦਿਆ ਗਿਆ ਅਤੇ ਇਹ ਖਰੀਦ ਸਾਲ 2017-21 ਦੌਰਾਨ ਵੱਧ ਕੇ 285 ਲੱਖ ਮਿਲੀਅਨ ਟਨ ਹੋ ਗਈ। ਅਨਾਜ ਦੀ ਸਰਕਾਰੀ ਖਰੀਦ ਵਿਚੋਂ ਕਿਸਾਨਾਂ ਦਾ ਕੁੱਲ ਮਿਹਨਤਾਨਾ ਅਪ੍ਰੈਲ, 2017 ਤੋਂ ਹੁਣ ਤੱਕ 2.16 ਲੱਖ ਕਰੋੜ ਰੁਪਏ ਰਿਹਾ ਜੋ ਕਿ ਪਿਛਲੀ ਸਰਕਾਰ ਦੇ ਇਸੇ ਖਰੀਦ ਸੀਜ਼ਨ ਵਿਚ ਹੋਈ ਕਮਾਈ ਨਾਲੋਂ ਤਕਰੀਬਨ 90,668 ਕਰੋੜ ਰੁਪਏ ਵੱਧ ਹੈ। ਮਾਰਚ, 2017 ਵਿਚ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਅਨਾਜ ਦੀ ਵਿਕਰੀ ਰਾਹੀਂ ਕਿਸਾਨਾਂ ਦੀ ਆਮਦਨੀ ਵਿੱਚ 72 ਫ਼ੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ। ਕਿਸਾਨਾਂ ਨੂੰ ਅਦਾਇਗੀ ਆਨਲਾਈਨ ਢੰਗ ਨਾਲ ਕੀਤੀ ਗਈ ਜਿਸ ਨਾਲ ਵਧੇਰੇ ਪਾਰਦਰਸ਼ਤਾ ਆਈ।

Continue Reading
Click to comment

Leave a Reply

Your email address will not be published. Required fields are marked *