National
ਕਸ਼ਮੀਰ ਦੇ ਕਈ ਹਿੱਸਿਆਂ ‘ਚ ਪਈ ਤਾਜ਼ਾ ਬਰਫਬਾਰੀ, ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਹੋਇਆ ਬੰਦ

ਕਸ਼ਮੀਰ ਘਾਟੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਤੜਕੇ ਕੁਝ ਖੇਤਰਾਂ ਵਿੱਚ ਰੁਕ-ਰੁਕ ਕੇ ਹਲਕੀ ਬਰਫ਼ਬਾਰੀ ਹੋਈ। ਜਿਸ ਕਾਰਨ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਦੱਸਿਆ ਕਿ ਖਰਾਬ ਮੌਸਮ ਕਾਰਨ ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰ ਦਿੱਤਾ ਗਿਆ ਹੈ।

ਅਧਿਕਾਰੀਆਂ ਦੇ ਮੁਤਾਬਿਕ ਕਸ਼ਮੀਰ ਘਾਟੀ ਦੇ ਕੁਝ ਇਲਾਕਿਆਂ ਵਿੱਚ ਖਾਸ ਤੌਰ ‘ਤੇ ਉੱਚੇ ਇਲਾਕਿਆਂ ‘ਚ ਸ਼ਨੀਵਾਰ ਤੜਕੇ ਹਲਕੀ ਬਰਫਬਾਰੀ ਹੋਈ। ਉਨ੍ਹਾਂ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਵਿੱਚ ਪਿਛਲੇ 24 ਘੰਟਿਆਂ ਵਿੱਚ 13 ਇੰਚ, ਕੋਕਰਨਾਗ ਵਿੱਚ 8 ਇੰਚ, ਕਾਜ਼ੀਗੁੰਡ ਵਿੱਚ 6 ਇੰਚ ਅਤੇ ਸ਼ੋਪੀਆਂ ਵਿੱਚ 4 ਇੰਚ ਬਰਫ਼ਬਾਰੀ ਦਰਜ ਕੀਤੀ ਗਈ ਹੈ। ਅਧਿਕਾਰੀਆਂ ਮੁਤਾਬਕ ਸ਼੍ਰੀਨਗਰ, ਗੰਦਰਬਲ ਅਤੇ ਕੁਝ ਹੋਰ ਮੈਦਾਨੀ ਇਲਾਕਿਆਂ ‘ਚ ਹਲਕੀ ਬਰਫਬਾਰੀ ਹੋਈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਕੁਝ ਹੋਰ ਖੇਤਰਾਂ ਵਿੱਚ ਰੁਕ-ਰੁਕ ਕੇ ਮੀਂਹ ਪਿਆ।
