Punjab
ਫਰੀਦਕੋਟ ਤੋਂ ਸਾਡੇ ਬਜੁਰਗ ਸਾਡਾ ਮਾਣ” ਮੁਹਿੰਮ ਦੀ ਹੋਈ ਸ਼ੁਰੂਆਤ..

ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਡਾ. ਬਲਜੀਤ ਕੌਰ ਵੱਲੋਂ ਕੀਤਾ ਆਗਾਜ
ਫ਼ਰੀਦਕੋਟ 4 ਅਕਤੂਬਰ 2023: ਪੰਜਾਬ ਸਰਕਾਰ ਲਗਾਤਾਰ ਪੰਜਾਬ ਦੇ ਲੋਕਾਂ ਲਈ ਕੋਈ ਨੇ ਕੋਈ ਉਪਰਾਲਾ ਕਰ ਰਹੀ ਹੈ ਜਿਸ ਤਹਿਤ ਸਾਡੇ ਬਜ਼ੁਰਗ ਸਾਡਾ ਮਾਣ ਪ੍ਰੋਗਰਾਮ ਦੀ ਫਰੀਦਕੋਟ ਤੋਂ ਸ਼ੁਰੂਆਤ ਕਰ ਜਿੱਥੇ ਬਜ਼ੁਰਗਾਂ ਦੀ ਭਲਾਈ ਲਈ ਪੰਜਾਬ ਭਰ ਵਿੱਚ ਜਿਲ੍ਹਾ ਪੱਧਰ ‘ਤੇ ਸਿਹਤ ਕੈਂਪ ਲਗਾਏ ਜਾਣਗੇ ਉਥੇ ਇਨ੍ਹਾਂ ਥਾਵਾਂ ‘ਤੇ ਬਜ਼ੁਰਗਾਂ ਦੀਆਂ ਬੁਢਾਪੇ ਨਾਲ ਸਬੰਧਿਤ ਬਿਮਾਰੀਆਂ ਦੀ ਜਾਂਚ, ਈ.ਐਨ.ਟੀ ਯਾਨੀ ਕੰਨ, ਨੱਕ ਤੇ ਗਲਾ ਦੀ ਜਾਂਚ, ਅੱਖਾਂ ਦੀ ਜਾਂਚ, ਐਨਕਾਂ ਦੀ ਵੰਡ, ਅੱਖਾਂ ਦੀ ਸਰਜਰੀ ਦੀਆਂ ਮੁਫ਼ਤ ਸੇਵਾਵਾਂ ਦੇ ਨਾਲ ਨਾਲ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ ਅਤੇ ਬਜ਼ੁਰਗਾਂ ਦੇ ਸੀਨੀਅਰ ਸਿਟੀਜ਼ਨ ਕਾਰਡ ਬਨਾਉਣ ਤੋਂ ਇਲਾਵਾ ਉਨ੍ਹਾਂ ਨੂੰ ਬੁਢਾਪਾ ਪੈਨਸ਼ਨ ਦੇ ਫਾਰਮ ਵੀ ਦਿੱਤੇ ਜਾਣਗੇ।
ਇਸ ਮੌਕੇ ਸਹੂਲਤਾਂ ਲੈਣ ਲਈ ਪਹੁੰਚੇ ਬਜ਼ੁਰਗ ਵਿਅਕਤੀਆਂ ਨੇ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ ਅਤੇ ਕੁਝ ਹੋਰ ਸਹੂਲਤਾਂ ਦੀ ਮੰਗ ਵੀ ਰੱਖੀ ਨਾਲ ਇਸ ਮੌਕੇ ਬਜ਼ੁਰਗ ਔਰਤਾਂ ਨੇ ਇਹ ਵੀ ਕਿਹਾ ਕਿ ਉਮਰ ਹੱਦ ਬਾਰੇ ਕਿਹਾ 50 ਸਾਲ ਸੀ ਪਰ ਹੁਣ 60 ਸਾਲ ਦਾ ਕਹਿਕੇ ਉਨ੍ਹਾਂ ਨੂੰ ਵਾਪਿਸ ਭੇਜ ਦਿੱਤਾ ਹੈ ਜੋ ਸਰਕਾਰ ਨੂੰ ਪਹਿਲਾਂ ਹੀ ਸ਼ਹੀ ਤਰੀਕੇ ਨਾਲ ਸੂਚਿਤ ਕਰਨਾ ਚਾਹੀਦਾ ਸੀ।
ਇਸ ਮੌਕੇ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਦਾ ਜਿਲ੍ਹਾ ਫਰੀਦਕੋਟ ਤੋਂ ਆਗਾਜ਼ ਕੀਤਾ ਜਾ ਰਿਹਾ ਹੈ ਇਹ ਸਾਰੇ ਪੰਜਾਬ ਚ ਹੀ ਕੀਤਾ ਜਾਵੇਗਾ, ਉਨ੍ਹਾਂ ਕਿਹਾ ਕਿ ਸਾਡਾ ਇਹ ਉਪਰਾਲਾ ਬਜ਼ੁਰਗਾਂ ਨੂੰ ਹਰ ਸਹੂਲਤ ਦੇਣ ਲਈ ਕੀਤਾ ਗਿਆ ਹੈ ਜੋ ਆਪਣੀ ਸਾਰੀ ਉਮਰ ਹੰਢਾ ਕੇ ਜਿੰਦਗੀ ਦੇ ਆਖਰੀ ਪੜ੍ਹਾਅ ਵਿੱਚ ਵਧੀਆ ਜੀਵਨ ਬਤੀਤ ਕਰ ਸਕਣ, ਬੱਚਿਆਂ ਅਤੇ ਨੋਜਵਾਨਾਂ ਵੱਲੋਂ ਦਿੱਤਾ ਗਿਆ ਸਮਾਂ ਹੀ ਬਜ਼ੁਰਗਾਂ ਲਈ ਵਡਮੁੱਲਾ ਧਨ ਹੁੰਦਾ ਹੈ। ਨਾਲ ਹੀ ਓਹਨਾ ਕਿਹਾ ਕਿ ਓਹ ਖੁਦ ਅੱਖਾ ਦੇ ਡਾਕਟਰ ਹਨ ਇਸ ਲਈ ਓਹਨਾ ਵਲੋ ਅੱਖਾ ਦਾ ਖਾਸ ਚੈਕਅਪ ਕੀਤਾ ਜਾਵੇਗਾ ਓਹਨਾ ਕਿਹਾ ਕਿ ਅਗਰ ਕੋਈ ਅੱਜ ਦੇ ਕੈਂਪ ਵਿਚ ਕਮੀ ਪੇਸ਼ੀ ਹੈ ਓਹ ਉਸ ਨੂੰ ਦੂਰ ਕਰਨਗੇ