Connect with us

Delhi

G20 ਸੰਮੇਲਨ: ਸਤੰਬਰ ‘ਚ 3 ਦਿਨਾਂ ਲਈ ਦਿੱਲੀ ‘ਚ ਸਕੂਲ-ਦਫਤਰ ਰਹਿਣਗੇ ਬੰਦ, ਟ੍ਰੈਫਿਕ ਪੁਲਸ ਨੇ ਜਾਰੀ ਕੀਤੀ ਐਡਵਾਈਜ਼ਰੀ

Published

on

ਨਵੀਂ ਦਿੱਲੀ 26ਔਗੁਸਟ 023:  ਜੀ-20 ਸੰਮੇਲਨ 9 ਅਤੇ 10 ਸਤੰਬਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਹੋਣ ਵਾਲਾ ਹੈ। ਇਸ ਕਾਨਫਰੰਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜੀ-20 ਸੰਮੇਲਨ ਨੂੰ ਧਿਆਨ ‘ਚ ਰੱਖਦੇ ਹੋਏ ਦਿੱਲੀ ਸਰਕਾਰ ਨੇ 8 ਤੋਂ 10 ਸਤੰਬਰ ਤੱਕ ਛੁੱਟੀ ਦਾ ਐਲਾਨ ਕੀਤਾ ਹੈ। ਦਿੱਲੀ ਸਰਕਾਰ ਅਤੇ MCD ਦੇ ਸਾਰੇ ਦਫਤਰ ਵੀ ਤਿੰਨ ਦਿਨਾਂ ਲਈ ਬੰਦ ਰਹਿਣਗੇ। ਇਸ ਤੋਂ ਇਲਾਵਾ ਸਾਰੇ ਸਕੂਲਾਂ ਵਿੱਚ ਤਿੰਨ ਦਿਨ ਦੀ ਛੁੱਟੀ ਰਹੇਗੀ। ਇਸ ਦੇ ਨਾਲ ਹੀ ਦਿੱਲੀ ਟ੍ਰੈਫਿਕ ਪੁਲਿਸ ਨੇ ਬੱਸਾਂ ਅਤੇ ਮੈਟਰੋ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਆਓ ਜਾਣਦੇ ਹਾਂ ਕਿ ਕਿਹੜੇ ਸਟੇਸ਼ਨਾਂ ‘ਤੇ ਮੈਟਰੋ ਚੱਲੇਗੀ ਅਤੇ ਕਿਨ੍ਹਾਂ ‘ਤੇ ਬੰਦ ਰਹੇਗੀ।

ਬੱਸਾਂ ਅਤੇ ਮੈਟਰੋ ਲਈ ਸਲਾਹ
ਜੀ-20 ਸੰਮੇਲਨ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਸ ਨੇ ਬੱਸਾਂ ਅਤੇ ਮੈਟਰੋ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਦਿੱਲੀ ਟ੍ਰੈਫਿਕ ਪੁਲਿਸ ਨੇ ਦੋ ਦਿਨਾਂ ਜੀ-20 ਸੰਮੇਲਨ ਦੌਰਾਨ ਲੋਕਾਂ ਨੂੰ ਲੁਟੀਅਨਜ਼ ਦਿੱਲੀ ਵਿੱਚ ਆਵਾਜਾਈ ਲਈ ਮੈਟਰੋ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਇਸ ਖੇਤਰ ਤੋਂ ਬੱਸਾਂ ਦੀ ਆਵਾਜਾਈ ‘ਤੇ ਪਾਬੰਦੀ ਰਹੇਗੀ। ਪਾਬੰਦੀ ਦਾ ਇਹ ਹੁਕਮ 7 ਸਤੰਬਰ ਦੀ ਅੱਧੀ ਰਾਤ ਤੋਂ 10 ਸਤੰਬਰ ਦੀ ਅੱਧੀ ਰਾਤ ਤੱਕ ਲਾਗੂ ਰਹੇਗਾ।

ਟ੍ਰੈਫਿਕ ਪੁਲਿਸ ਦੇ ਵਿਸ਼ੇਸ਼ ਕਮਿਸ਼ਨਰ ਐਸਐਸ ਯਾਦਵ ਨੇ ਕਿਹਾ ਕਿ ਦਿੱਲੀ ਪੁਲਿਸ ਦੀ ਵੈਬਸਾਈਟ ‘ਤੇ ਉਪਲਬਧ ਟ੍ਰੈਫਿਕ ਅਤੇ ਸਿਹਤ ਸਹੂਲਤਾਂ ਦੀ ਸੂਚੀ ਦੇਣ ਲਈ ਇੱਕ ਵਰਚੁਅਲ ਹੈਲਪਡੈਸਕ ਸ਼ੁਰੂ ਕੀਤਾ ਜਾਵੇਗਾ। ਅਧਿਕਾਰੀਆਂ ਨੇ ਕਿਹਾ ਕਿ ਜੀ-20 ਸੰਮੇਲਨ ਦੌਰਾਨ ਅੰਤਰ-ਰਾਜੀ ਬੱਸਾਂ ਨੂੰ ਦਿੱਲੀ ਵਿਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ ਪਰ ਉਨ੍ਹਾਂ ਦਾ ਅੰਤਮ ਸਟਾਪ ਅੰਤਰ-ਰਾਜੀ ਬੱਸ ਸਟੈਂਡ ‘ਤੇ ਨਹੀਂ ਹੋਵੇਗਾ।