Connect with us

Uncategorized

ਤਾਈਵਾਨ-ਫਿਲੀਪੀਨਜ਼ ‘ਚ ਗੈਮੀ ਤੂਫਾਨ ਨੇ ਮਚਾਇਆ ਕਹਿਰ

Published

on

ਫਿਲੀਪੀਨਜ਼ ਵਿੱਚ ਗੈਮੀ ਤੂਫਾਨ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਭਾਰੀ ਮੀਂਹ ਕਾਰਨਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਸਥਿਤੀ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਸਕੂਲ ਅਤੇ ਸਕੂਲ ਕਾਲਜਬੰਦ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ । ਕਈ ਉਡਾਣਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ ਅਤੇ ਮਨੀਲਾ ਵਿੱਚ ਆਫ਼ਤ ਦੀ ਸਥਿਤੀ ਘੋਸ਼ਿਤ ਕੀਤੀ ਗਈ ਹੈ।

 

ਤਾਈਵਾਨ ਅਤੇ ਫਿਲੀਪੀਨਜ਼ ‘ਚ ਤੂਫਾਨ ਗੈਮੀ ਕਾਰਨ 25 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਅਤੇ 380 ਤੋਂ ਵੱਧ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਫਿਲੀਪੀਨਜ਼ ਵਿਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ 22 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਤਾਈਵਾਨ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ।

ਦੋਵਾਂ ਦੇਸ਼ਾਂ ‘ਚ ਪਿਛਲੇ ਇਕ ਹਫਤੇ ਤੋਂ ਭਾਰੀ ਬਾਰਿਸ਼ ਹੋ ਰਹੀ ਹੈ। ਤਾਈਵਾਨ ਦੇ ਕਈ ਸ਼ਹਿਰਾਂ ਵਿਚ ਵੀ ਬਿਜਲੀ ਗੁੱਲ ਹੋ ਗਈ ਹੈ। ਲਗਾਤਾਰ ਬਾਰਿਸ਼ ਹੋਣ ਕਾਰਨ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਪਰੇਸ਼ਾਨੀ ਨਾ ਆਵੇ | ਲੋਕਾਂ ਨੂੰ ਘਰੋਂ ਬਾਹਰ ਨਿਕਲਣ ਦੀ ਮਨਾਹੀ ਕਰ ਦਿੱਤੀ ਗਈ ਹੈ।

ਤੂਫਾਨ ਗੈਮੀ ਦਾ ਅਸਰ ਚੀਨ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਫੁਜਿਆਨ ਸੂਬੇ ਵਿੱਚ ਉਡਾਣਾਂ ਅਤੇ ਰੇਲਗੱਡੀਆਂ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ। ਹੁਣ ਤੱਕ 1.5 ਲੱਖ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾ ਚੁੱਕਾ ਹੈ।