Punjab
ਗਣੇਸ਼ ਉਤਸਵ 2023: ਪੰਜਾਬ ਦੇ ਡੀਜੀਪੀ ਨੇ ਗਣਪਤੀ ਉਤਸਵ ਸੰਬੰਧੀ ਆਦੇਸ਼ ਕੀਤੇ ਜਾਰੀ

ਜਲੰਧਰ 14ਸਤੰਬਰ 2023 : ਪੰਜਾਬ ਪੁਲਿਸ ਨੇ ਸੂਬੇ ਵਿੱਚ ਗਣਪਤੀ ਤਿਉਹਾਰ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਵਾਰ ਗਣਪਤੀ ਤਿਉਹਾਰ 19 ਸਤੰਬਰ ਨੂੰ ਸ਼ੁਕਲ ਪੱਖ ਦੀ ਗਣੇਸ਼ ਚਤੁਰਥੀ ਵਾਲੇ ਦਿਨ ਸ਼ੁਰੂ ਹੋਵੇਗਾ ਅਤੇ 28 ਸਤੰਬਰ 2023 ਨੂੰ ਅਨੰਤ ਚਤੁਰਥੀ ਵਾਲੇ ਦਿਨ ਸਮਾਪਤ ਹੋਵੇਗਾ, ਜਿਸ ਦਿਨ ਬੱਪਾ ਦੀਆਂ ਮੂਰਤੀਆਂ ਦਾ ਵਿਸਰਜਨ ਕੀਤਾ ਜਾਵੇਗਾ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕਿਹਾ ਕਿ ਸ਼੍ਰੀ ਗਣਪਤੀ ਉਤਸਵ ਦੇ ਮੱਦੇਨਜ਼ਰ ਮੁੱਖ ਮੰਦਿਰਾਂ ਦੇ ਆਲੇ-ਦੁਆਲੇ ਸੁਰੱਖਿਆ ਦੇ ਪ੍ਰਬੰਧ ਸਖ਼ਤ ਕੀਤੇ ਜਾਣ ਅਤੇ ਮੰਦਰਾਂ ਦੇ ਆਲੇ-ਦੁਆਲੇ ਪੁਲਿਸ ਦੀ ਗਸ਼ਤ ਵੀ ਵਧਾਈ ਜਾਵੇ। ਪੰਜਾਬ ਪੁਲਿਸ ਮੁਖੀ ਨੇ ਇਹ ਕਦਮ ਸ਼੍ਰੀ ਗਣਪਤੀ ਤਿਉਹਾਰ ਵਾਲੇ ਦਿਨ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਨਾਲ ਬਣਾਈ ਰੱਖਣ ਦੇ ਉਦੇਸ਼ ਨਾਲ ਚੁੱਕਿਆ ਹੈ।
ਸ਼੍ਰੀ ਗਣਪਤੀ ਉਤਸਵ ਦੇ ਮੱਦੇਨਜ਼ਰ ਸੂਬਾ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਪਹਿਲਾਂ ਹੀ ਸਖ਼ਤ ਕਰਨਾ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਅਨਸਰਾਂ ‘ਤੇ ਲਗਾਤਾਰ ਨਜ਼ਰ ਰੱਖੀ ਜਾ ਸਕੇ। ਡੀ.ਜੀ.ਪੀ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਵਿਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ਸੂਬਾ ਪੁਲਿਸ ਦਾ ਪਹਿਲਾ ਉਦੇਸ਼ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ ਹਦਾਇਤਾਂ ਦਿੱਤੀਆਂ ਹਨ, ਜਿਨ੍ਹਾਂ ‘ਤੇ ਪੂਰੀ ਤਰ੍ਹਾਂ ਅਮਲ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਸ ਸਬੰਧੀ ਐੱਸ. ਸਾਰੇ ਪੁਲਿਸ ਅਧਿਕਾਰੀ ਫੀਲਡ ਵਿੱਚ ਵੱਖ-ਵੱਖ ਤਰ੍ਹਾਂ ਦੇ ਪੁਲਿਸ ਅਪਰੇਸ਼ਨਾਂ ਵਿੱਚ ਹਿੱਸਾ ਲੈਣਗੇ। ਇਨ੍ਹਾਂ ਪੁਲਿਸ ਅਪਰੇਸ਼ਨਾਂ ਰਾਹੀਂ ਅਪਰਾਧੀ ਅਨਸਰਾਂ ‘ਤੇ ਸ਼ਿਕੰਜਾ ਕੱਸਿਆ ਜਾਵੇਗਾ।