Punjab
ਪੰਜਾਬ ਦੀ ਕੇਂਦਰੀ ਜੇਲ ‘ਚ ਬੰਦ ਗੈਂਗ ਵਾਰ ਦੇ ਅੱਤਵਾਦੀ ਰਿੰਦਾ ਦੇ ਭਰਾ ‘ਤੇ ਹੋਇਆ ਹਮਲਾ

ਕੇਂਦਰੀ ਜੇਲ ‘ਚ ਬੰਦ ਗੁਰਦਾਸਪੁਰ ਨਿਵਾਸੀ ਗੈਂਗਸਟਰ ਰਾਜਵੀਰ ਸਿੰਘ ‘ਤੇ ਸਾਥੀਆਂ ਨੇ ਬੈਰਕ ‘ਚ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ। ਰਾਜਵੀਰ ਦੇ ਸਿਰ ‘ਤੇ ਸੱਟ ਲੱਗਣ ਕਾਰਨ ਜੇਲ੍ਹ ਕਰਮਚਾਰੀ ਉਸ ਨੂੰ ਸਿਵਲ ਹਸਪਤਾਲ ਲੈ ਗਏ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਜ਼ਖਮੀ ਗੈਂਗਸਟਰ ਵਿਦੇਸ਼ ਬੈਠੇ ਗੈਂਗਸਟਰ ਰਿੰਦਾ ਦਾ ਚਚੇਰਾ ਭਰਾ ਦੱਸਿਆ ਜਾਂਦਾ ਹੈ। ਸਿਵਲ ਹਸਪਤਾਲ ‘ਚ ਇਲਾਜ ਲਈ ਲਿਆਂਦੇ ਗਏ ਗੈਂਗਸਟਰ ਰਾਜਵੀਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜਦੋਂ ਉਹ ਆਪਣੇ ਸਾਥੀਆਂ ਸ਼ੁਭਮ, ਗੁਰਮਖ ਸਿੰਘ ਅਤੇ ਜਗਰੋਸ਼ਨ ਸਿੰਘ ਨਾਲ ਆਪਣੀ ਬੈਰਕ ‘ਚ ਬੈਠਾ ਸੀ ਤਾਂ ਇਨ੍ਹਾਂ ਚਾਰਾਂ ‘ਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਉਸ ਨੇ ਦੱਸਿਆ ਕਿ ਇਸ ਦੌਰਾਨ ਸ਼ੁਭਮ, ਗੁਰਮਖ ਅਤੇ ਜਗਰੋਸ਼ਨ ਸਿੰਘ ਨੇ ਉਸ ‘ਤੇ ਕਿਸੇ ਚੀਜ਼ ਨਾਲ ਹਮਲਾ ਕਰਕੇ ਉਸ ਦੇ ਸਿਰ ‘ਤੇ ਸੱਟਾਂ ਮਾਰੀਆਂ।
