Punjab
3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਗੈਂਗਸਟਰ ਭੂਪੀ ਰਾਣਾ

ਡੇਰਾਬੱਸੀ : ਪੰਜਾਬ ਦੇ ਬਦਨਾਮ ਗੈਂਗਸਟਰ ਭੁਪੇਂਦਰ ਸਿੰਘ ਉਰਫ ਭੂਪੀ ਰਾਣਾ ਨੂੰ ਅੱਜ ਡੇਰਾਬੱਸੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਅਦਾਲਤ ਤੋਂ 3 ਦਿਨ ਦਾ ਰਿਮਾਂਡ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੇਰਾਬੱਸੀ ਪੁਲਿਸ ਨੇ ਹਰਿਆਣਾ ਪੁਲਿਸ ਦੇ ਨਾਲ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ। ਹੁਣ ਪੁਲਿਸ ਰਿਮਾਂਡ ਦੌਰਾਨ ਗੈਂਗਸਟਰ ਭੂਪੀ ਰਾਣਾ ਤੋਂ ਵੀ ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਪੁੱਛਗਿੱਛ ਕੀਤੀ ਜਾਵੇਗੀ।
ਤੁਹਾਨੂੰ ਦੱਸ ਦੇਈਏ ਕਿ ਰਾਣਾ ਦੀ ਅਦਾਲਤ ਵਿੱਚ ਪੇਸ਼ੀ ਤੋਂ ਪਹਿਲਾਂ ਇਮਾਰਤ ਖਾਲੀ ਕਰ ਦਿੱਤੀ ਗਈ ਸੀ। ਇਸ ਦੇ ਨਾਲ ਹੀ ਅਦਾਲਤ ਨੂੰ ਪੁਲਿਸ ਛਾਉਣੀ ਵਿੱਚ ਬਦਲ ਦਿੱਤਾ ਗਿਆ।