India
ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬਟਾਲਾ ਅਦਾਲਤ ਵਿੱਚ ਪੇਸ਼ ਕਰ 3 ਦਿਨਾਂ ਲਈ ਪੁਲਿਸ ਰਿਮਾਂਡ ਲਿਆ

ਗੁਰਦਾਸਪੁਰ, 30 ਅਪ੍ਰੈਲ (ਗੁਰਪ੍ਰੀਤ ਚਾਵਲਾ): ਪੁਲਿਸ ਜ਼ਿਲ੍ਹਾ ਬਟਾਲਾ ਦੇ ਵੱਲੋੰ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪਟਿਆਲਾ ਜੇਲ੍ਹ ਤੋਂ ਲਿਆ ਕੇ ਬਟਾਲਾ ਅਦਾਲਤ ਵਿੱਚ ਪੇਸ਼ ਕਰ 3 ਦਿਨਾਂ ਲਈ ਪੁਲਿਸ ਰਿਮਾਂਡ ਲਿਆ ਗਿਆ ਹੈ। ਐੱਸ.ਐੱਸ.ਪੀ ਬਟਾਲਾ ਉਪਿੰਦਰਜੀਤ ਸਿੰਘ ਘੁੱਮਣ ਨੇ ਦੱਸਿਆ ਕਿ ਪੂਰਵ ਅਕਾਲੀ ਸਰਪੰਚ ਦਲਬੀਰ ਸਿੰਘ ਦੀ ਹਤਿਆ ਦੇ ਸਿਲਸਿਲੇ ‘ਚ ਪੁੱਛਗਿੱਛ ਕਰਨ ਲਈ ਵਾਰੰਟ ਤੇ ਲਿਆਂਦਾ ਗਿਆ ਹੈ।
ਦੱਸਣਯੋਗ ਹੈ ਕਿ ਮ੍ਰਿਤਕ ਦੇ ਪਰਿਵਾਰ ਦੇ ਲੋਕ ਅਤੇ ਅਕਾਲੀ ਨੇਤਾ ਬਿਕਰਮਜੀਤ ਸਿੰਘ ਮਜੀਠੀਆ ਵੱਲੋੰ ਆਰੋਪ ਲਗਾਇਆ ਗਿਆ ਹੈ ਕਿ ਦਲਬੀਰ ਸਿੰਘ ਦਾ ਕਤਲ ਇੱਕ ਸਾਜਿਸ਼ ਤਹਿਤ ਹੋਇਆ ਹੈ।