Connect with us

Punjab

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਗੁਰਦਾਸਪੁਰ ਅਦਾਲਤ ਵਿੱਚ ਕੀਤਾ ਗਿਆ ਪੇਸ਼ ਮਿਲਿਆ ਚਾਰ ਦਿਨ ਦਾ ਰਿਮਾਂਡ

Published

on

ਸਿੱਧੂ ਮੂਸੇਵਾਲਾ ਹੱਤਿਆਕਾਂਡ ਵਿਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ 29 ਜਨਵਰੀ 2022 ਨੂੰ ਭਾਰਤ ਪਾਕਿਸਤਾਨ ਸੀਮਾ ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਉਪਰ ਪਾਕਿਸਤਾਨ ਦੀ ਤਰਫੋਂ ਫਾਇਰਿੰਗ ਹੋਈ ਸੀ ਅਤੇ ਇਕ ਬੀਐਸਐਫ ਜਵਾਨ ਜ਼ਖਮੀ ਹੋਇਆ ਸੀ ਇਸ ਮਾਮਲੇ ਵਿਚ ਪੁਲਸ ਨੇ ਉਸ ਸਮੇਂ 53 ਕਿਲੋ ਦੇ ਕਰੀਬ ਹੈਰੋਇਨ ਅਤੇ ਦੋ ਪਿਸਟਲ ਬਰਾਮਦ ਕੀਤੇ ਸਨ ਇਸ ਮਾਮਲੇ ਵਿਚ ਜੱਗੂ ਭਗਵਾਨਪੁਰੀਆ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਅਤੇ ਇਸ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ 21 ਜੁਲਾਈ ਨੂੰ ਮਾਣਯੋਗ ਅਦਾਲਤ ਨੇ ਕਲਾਨੌਰ ਪੁਲਸ ਨੂੰ 6 ਦਿਨ ਦਾ ਰਿਮਾਂਡ ਦਿੱਤਾ ਸੀ ਅਤੇ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਗੁਰਦਾਸਪੁਰ ਅਦਾਲਤ ਵਿੱਚ ਜੱਗੂ ਨੂੰ ਫਿਰ ਤੋਂ ਪੇਸ਼ ਕੀਤਾ ਗਿਆ ਅਤੇ ਕਲਾਨੌਰ ਪੁਲਸ ਨੇ ਕਿਹਾ ਕਿ ਇਸ ਦੇ ਕੋਲੋਂ ਅਜੇ ਵੀ ਪੁੱਛ ਗਿੱਛ ਕਰਨੀ ਬਾਕੀ ਹੈ ਜਿਸ ਲਈ ਮਾਣਯੋਗ ਅਦਾਲਤ ਨੇ ਫਿਰ ਤੋਂ ਕਲਾਨੌਰ ਪੁਲਸ ਨੂੰ 4 ਦਿਨ ਦਾ ਰਿਮਾਂਡ ਦਿੱਤਾ ਹੈ