Amritsar
ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸਖ਼ਤ ਪੁਲਿਸ ਪਹਿਰੇ ਹੇਠ ਅੰਮ੍ਰਿਤਸਰ ਅਦਾਲਤ ‘ਚ ਕੀਤਾ ਗਿਆ ਪੇਸ਼..
AMRITSAR: ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ S.H.O. (ਸਟੇਟ ਆਪ੍ਰੇਸ਼ਨ ਸੈੱਲ) ਦੀ ਟੀਮ ਨੇ ਸਖ਼ਤ ਪੁਲੀਸ ਪਹਿਰੇ ਹੇਠ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਇਸ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੇਸ਼ ਕੀਤਾ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਗਲੇ 14 ਦਿਨਾਂ ਲਈ ਜੁਡੀਸ਼ੀਅਲ ਰਿਮਾਂਡ ‘ਤੇ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐੱਸ.ਐੱਸ.ਓ.ਸੀ. ਟੀਮ ਨੇ 22 ਮਈ ਨੂੰ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਪੁੱਛਗਿੱਛ ਲਈ ਪੁਲੀਸ ਰਿਮਾਂਡ ’ਤੇ ਲਿਆ ਸੀ। ਜਾਣਕਾਰੀ ਅਨੁਸਾਰ ਸਟੇਟ ਆਪ੍ਰੇਸ਼ਨ ਸੈੱਲ ਵੱਲੋਂ ਜੱਗੂ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਉਕਤ ਡਰੱਗ ਮਾਮਲੇ ‘ਚ ਵੱਡਾ ਖੁਲਾਸਾ ਹੋ ਸਕਦਾ ਹੈ।