Connect with us

Punjab

ਕੈਨੇਡਾ ‘ਚ ਗੈਂਗਸਟਰ ਕਰਨਵੀਰ ਦਾ ਹੋਇਆ ਕਤਲ,ਕਾਰ ਤੋਂ ਉਤਰਦੇ ਹੀ ਹਮਲਾਵਰਾਂ ਨੇ ਚਲਾਈਆਂ ਗੋਲੀਆਂ

Published

on

ਕੈਨੇਡਾ ‘ਚ ਪੰਜਾਬ ਦੇ ਗੈਂਗਸਟਰ ਕਰਨਵੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ ਕੋਕੁਇਟਲਮ ਸ਼ਹਿਰ ਦੀ ਦੱਸੀ ਜਾ ਰਹੀ ਹੈ। ਪੀੜਤ ਦੀ ਪਛਾਣ ਕਰਨਵੀਰ ਸਿੰਘ ਉਮਰ 25 ਸਾਲ ਦੱਸੀ ਹੈ, ਗੈਂਗਸਟਰ ਕਰਨਵੀਰ ਦਾ ਕਈ ਅਪਰਾਧਿਕ ਵਾਰਦਾਤਾਂ ਵਿੱਚ ਨਾਂ ਸ਼ਾਮਲ ਸੀ। ਜਾਣਕਾਰੀ ਮੁਤਾਬਕ ਇਹ ਘਟਨਾ ਐਤਵਾਰ ਰਾਤ 9.20 ਵਜੇ ਵਾਪਰੀ।

ਦੱਸ ਦੇਈਏ ਕਿ ਕਾਰ ਤੋਂ ਹੇਠਾਂ ਉਤਰਦੇ ਹੀ ਕੁਝ ਅਣਪਛਾਤੇ ਮੁਲਜ਼ਮਾਂ ਵੱਲੋਂ ਕਰਨਵੀਰ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਤੋਂ ਪਹਿਲਾਂ ਦਸੰਬਰ 2022 ਵਿੱਚ ਕੈਨੇਡੀਅਨ ਪੁਲਿਸ ਵੱਲੋਂ ਇੱਕ ਪਬਲਿਕ ਸੇਫਟੀ ਚੇਤਾਵਨੀ ਜਾਰੀ ਕੀਤੀ ਗਈ ਸੀ, ਜਿਸ ਵਿੱਚ ਕਰਨਵੀਰ ਸਿੰਘ ਗਰਚਾ ਦਾ ਨਾਮ ਵੀ ਸ਼ਾਮਲ ਸੀ। ਇਸ ਦੇ ਨਾਲ ਹੀ ਉਸ ਦੇ ਇੱਕ ਸਾਥੀ ਹਰਜੀਤ (22) ਦਾ ਨਾਂ ਵੀ ਸੀ। ਉਸ ਦੇ ਗੈਂਗ ਅਤੇ ਨਸ਼ਿਆਂ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।