Punjab
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਦਿੱਲੀ ਦੀ ਮੰਡੋਲੀ ਜੇਲ੍ਹ ਲਿਆਂਦਾ ਗਿਆ…

ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਦਿੱਲੀ ਦੀ ਮੰਡੋਲੀ ਜੇਲ੍ਹ ਲਿਆਂਦਾ ਗਿਆ ਹੈ। ਇਸ ਤੋਂ ਪਹਿਲਾਂ ਉਹ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਸੀ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਉਸ ਨੂੰ ਦਿੱਲੀ ਲਿਆਂਦਾ ਗਿਆ ਹੈ।
ਜਾਣਕਾਰੀ ਮੁਤਾਬਕ ਜੇਲ ‘ਚ ਗੈਂਗਸਟਰ ਟਿੱਲੂ ਦੇ ਕਤਲ ਤੋਂ ਬਾਅਦ ਗੈਂਗ ਵਾਰ ਦੇ ਖਤਰੇ ਦੇ ਮੱਦੇਨਜ਼ਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਸਭ ਤੋਂ ਸੁਰੱਖਿਅਤ ਮੰਡੋਲੀ ਜੇਲ ‘ਚ ਸ਼ਿਫਟ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਸਾਜ਼ਿਸ਼ਕਾਰਾਂ ਵਿੱਚੋਂ ਇੱਕ ਹੈ ਅਤੇ ਉਸ ਨੂੰ ਪੰਜਾਬ ਪੁਲਿਸ ਨੇ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਰਿਮਾਂਡ ‘ਤੇ ਲਿਆ ਸੀ। ਕੁਝ ਮਹੀਨਿਆਂ ਦੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਦੁਬਾਰਾ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ, ਜਿੱਥੇ ਉਸ ਨੂੰ ਪਿਛਲੇ ਦਿਨੀਂ ਗੁਜਰਾਤ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ।