Punjab
ਮੂਸੇਵਾਲਾ ਕ+ਤ+ਲ ਕੇਸ ਦੇ ਮੁਲਜ਼ਮ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਲਿਆਂਦਾ ਗਿਆ ਭਾਰਤ…
1 AUGUST 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਭਾਰਤ ਲਿਆਂਦਾ ਗਿਆ ਹੈ। ਸਚਿਨ ਬਿਸ਼ਨੋਈ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਤੀਜਾ ਹੈ। ਮਿਲੀ ਜਾਣਕਾਰੀ ਮੁਤਾਬਿਕ ਦੱਸਿਆ ਜਾ ਰਿਹਾ ਹੀ ਕਿ ਦਿੱਲੀ ਪੁਲਿਸ ਦੀ ਇੱਕ ਟੀਮ ਅਜ਼ਰਬਾਈਜਾਨ ਤੋਂ ਇਸ ਗੈਂਗਸਟਰ ਨੂੰ ਭਾਰਤ ਲਿਆਈ ਹੈ।
ਗੈਂਗਸਟਰ ਸਚਿਨ ਬਿਸ਼ਨੋਈ ਪਿਛਲੇ ਸਾਲ ਮਈ ‘ਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਫਰਾਰ ਹੋ ਗਿਆ ਸੀ। ਸਚਿਨ ਫਰਜ਼ੀ ਪਾਸਪੋਰਟ ਦਾ ਇਸਤੇਮਾਲ ਕਰਕੇ ਦੇਸ਼ ਤੋਂ ਭੱਜ ਗਿਆ ਸੀ।
ਸਚਿਨ ਬਿਸ਼ਨੋਈ ਨੂੰ ਹਾਲ ਹੀ ਵਿੱਚ ਅਜ਼ਰਬਾਈਜਾਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ।