Connect with us

Punjab

ਗਨੀਵ ਕੌਰ ਨੇ ਮਜੀਠਾ ਹਲਕੇ ਤੋਂ ਸ਼ੁਰੂ ਕੀਤਾ ਚੋਣ ਪ੍ਰਚਾਰ

Published

on

ਮਜੀਠਾ ਹਲਕੇ ਤੋਂ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਥਾਂ ਉਨ੍ਹਾਂ ਦੀ ਪਤਨੀ ਗਨੀਵ ਕੌਰ ਚੋਣ ਲੜ ਰਹੇ ਹਨ। ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਗਨੀਵ ਕੌਰ ਨੇ ਹਲਕੇ ਵਿਚ ਆਪਣੀ ਪ੍ਰਚਾਰ ਮੁਹਿੰਮ ਤੇਜ਼ ਕਰ ਦਿੱਤੀ ਹੈ।

ਗਨੀਵ ਕੌਰ ਨੇ ਅੱਜ ਲੋਕਾਂ ਵਿਚ ਪਹੁੰਚ ਕੇ ਅਕਾਲੀ ਦਲ ਦੇ ਹੱਕ ਵਿਚ ਭੁਗਤਣ ਦੀ ਅਪੀਲ ਕੀਤੀ। ਦੱਸ ਦਈਏ ਕਿ ਮਜੀਠੀਆ ਇਸ ਵਾਰ ਸਿਰਫ ਅੰਮਿ੍ਤਸਰ ਪੂਰਬੀ ਤੋਂ ਹੀ ਚੋਣ ਲੜਨਗੇ ਇਥੇ ਉਨ੍ਹਾਂ ਦਾ ਮੁਕਾਬਲਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਹੈ। ਕੁਝ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਅੰਮਿ੍ਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਮਜੀਠੀਆ ਨੂੰ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਸੀ ਪਿਛਲੇ ਹਫ਼ਤੇ ਸਿੱਧੂ ਨੇ ਮਜੀਠੀਆ ਨੂੰ ਚੁਣੌਤੀ ਦਿੱਤੀ ਸੀ ਕਿ ਉਹ ਮਜੀਠਾ ਹਲਕੇ ਨੂੰ ਛੱਡ ਕੇ ਸਿਰਫ ਉਨ੍ਹਾਂ ਦੇ ਹਲਕੇ ਤੋਂ ਹੀ ਚੋਣ ਲੜਨ।