Connect with us

India

ਕਰਫਿਊ/ਲੌਕਡਾਊਨ ‘ਚ ਲੋਕਾਂ ਤੱਕ ਰਸੋਈ ਗੈਸ ਪਹੁੰਚਾਉਣਾ ਗੰਭੀਰ ਚੁਣੌਤੀ ਸੀ- ਜ਼ਿਲ੍ਹਾ ਕੰਟਰੋਲਰ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ

Published

on

  • 50 ਫੀਸਦੀ ਤੋਂ ਵਧ ਗਈ ਸੀ ਰਸੋਈ ਗੈਸ ਦੀ ਮੰਗ
  • ਖੁਰਾਕ ਸਪਲਾਈ ਵਿਭਾਗ ਲੁਧਿਆਣਾ ਜ਼ਿਲਾ ਵਾਸੀਆਂ ਨੂੰ ਜ਼ਰੂਰੀ ਵਸਤਾਂ ਦੀ ਲਗਾਤਾਰ ਸਪਲਾਈ ਲਈ ਵਚਨਬੱਧ

ਲੁਧਿਆਣਾ, 27 ਮਈ : ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਹੇਠ ਖੁਰਾਕ ਅਤੇ ਸਪਲਾਈ ਵਿਭਾਗ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਲੋਕਾਂ ਨੂੰ ਸਰਕਾਰੀ ਸਹਾਇਤਾ ਦੇਣ ਲਈ ਮੋਹਰੀ ਹੋ ਕੇ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ। ਉਕਤ ਜਾਣਕਾਰੀ ਅੱਜ ਇਥੇ ਜ਼ਿਲ੍ਹਾ ਕੰਟਰੋਲਰਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਲੁਧਿਆਣਾ ਸੁਖਵਿੰਦਰ ਸਿੰਘ ਗਿੱਲ ਅਤੇ ਹਰਵੀਨ ਕੌਰ ਨੇ ਦਿੱਤੀ।
ਉਨ•ਾਂ ਦੱਸਿਆ ਕਿ ਲਾਕਡਾਊਨ/ਕਰਫਿਊ ਦੌਰਾਨ ਜ਼ਿਲ•ਾ ਲੁਧਿਆਣਾ ਵਿੱਚ ਨਾਗਰਿਕਾਂ ਲਈ ਜ਼ਰੂਰੀ ਵਸਤਾਂ ਦੀ ਸਪਲਾਈ ਇੱਕ ਅਹਿਮ ਚੁਣੌਤੀ ਸੀ।ਜਿਸ ਵਿੱਚ ਮੁੱਖ ਤੌਰ ‘ਤੇ ਰਸੋਈ ਗੈਸ ਦੀ ਨਿਰੰਤਰ ਸਪਲਾਈ ਹਰ ਇੱਕ ਘਰ ਲਈ ਜ਼ਰੂਰੀ ਸੀ। ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਖੁਰਾਕ ਸਪਲਾਈ ਵਿਭਾਗ ਲੁਧਿਆਣਾ ਵੱਲੋਂ ਰਸੋਈ ਗੈਸ ਦੀ ਨਿਰਵਿਘਨ ਸਪਲਾਈ ਇਹਨਾਂ ਮੁਸ਼ਕਿਲ ਹਾਲਾਤਾਂ ਵਿੱਚ ਵੀ ਜਾਰੀ ਰੱਖੀ ਗਈ।
ਉਨ•ਾਂ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਕੁੱਲ 115 ਗੈਸ ਏਜੰਸੀਆਂ ਹਨ, ਜਿਨ•ਾਂ ਰਾਹੀਂ ਸਮੂਹ ਜ਼ਿਲਾ ਵਾਸੀਆਂ ਨੂੰ ਗੈਸ ਦੀ ਸਪਲਾਈ ਦਿੱਤੀ ਜਾਂਦੀ ਹੈ। ਵਿਭਾਗ ਵੱਲੋਂ ਸਪੈਸ਼ਲ ਟੀਮਾਂ ਬਣਾ ਕੇ ਇਹ ਯਕੀਨੀ ਬਣਾਇਆ ਗਿਆ ਕਿ ਇਹ ਸਪਲਾਈ ਡੋਰ ਟੂ ਡੋਰ ਬਰਕਰਾਰ ਰਹੇ।ਇਸ ਸਮੇਂ ਦੌਰਾਨ ਜ਼ਿਲ•ਾ ਲੁਧਿਆਣਾ ਵਿੱਚ 18,55,083 ਸਿਲੰਡਰਾਂ ਦੀ ਬੁਕਿੰਗ ਹੋਈ ਜੋ ਕਿ ਆਮ ਹਾਲਾਤਾਂ ਦੇ ਸਮੇਂ ਤੋਂ ਲਗਭਗ 50 ਫੀਸਦੀ ਵੱਧ ਸੀ ਅਤੇ ਇਹ ਲੋਕਾਂ ਵਿੱਚ ਇਸ ਲਾਕਡਾਊਨ/ਕਰਫਿਊ ਦੌਰਾਨ ਪੈਦਾ ਹੋਏ ਸੰਦੇਹ ਦੇ ਕਰਕੇ ਸੀ, ਪ੍ਰੰਤੂ ਵਿਭਾਗ ਦੇ ਕਰਮਚਾਰੀਆਂ/ਅਧਿਕਾਰੀਆਂ ਦੇ ਅਣਥੱਕ ਯਤਨਾਂ ਸਦਕਾ 18,50,621 ਸਿਲੰਡਰ ਗੈਸ ਏਜੰਸੀਆਂ ਦੇ ਸਟਾਫ ਅਤੇ ਬਹਾਦਰ ਡਲਿਵਰੀ ਲੜਕਿਆਂ ਵੱਲੋਂ ਲੋਕਾਂ ਦੀਆਂ ਰਸੋਈਆਂ ਤੱਕ ਪਹੁੰਚਾਏ ਗਏ ਅਤੇ ਇਹ ਸਪਲਾਈ ਲੋਕਾਂ ਦੀ ਮੰਗ ਅਨੁਸਾਰ ਨਿਰੰਤਰ ਜਾਰੀ ਹੈ।ਖੁਰਾਕ ਸਪਲਾਈ ਵਿਭਾਗ ਲੁਧਿਆਣਾ ਜ਼ਿਲਾ ਵਾਸੀਆਂ ਨੂੰ ਜ਼ਰੂਰੀ ਵਸਤਾਂ ਦੀ ਲਗਾਤਾਰ ਸਪਲਾਈ ਲਈ ਵਚਨਬੱਧ ਹੈ।
ਉਨ•ਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰ ਵੱਲੋਂ ਪੀ.ਐਮ.ਜੀ.ਕੇ.ਏ.ਵਾਈ. ਸਕੀਮ ਅਧੀਨ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ 15 ਕਿਲੋ ਪ੍ਰਤੀ ਜੀਅ ਅਤੇ 3 ਕਿਲੋ ਦਾਲ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ 3 ਮਹੀਨੇ ਦਾ ਮੁਫਤ ਰਾਸ਼ਨ ਦਿੱਤਾ ਜਾ ਰਿਹਾ ਹੈ । ਹਰ ਇੱਕ ਰਾਸ਼ਨ ਕਾਰਡ ਹੋਲਡਰ ਤੱਕ ਰਾਸ਼ਨ ਪੁੱਜਦਾ ਕੀਤਾ ਜਾ ਰਿਹਾ ਹੈ ।
ਉਨ•ਾਂ ਕਿਹਾ ਕਿ ਲੋੜਵੰਦਾਂ ਤੱਕ ਅਨਾਜ ਦੀ ਪਹੁੰਚ ਯਕੀਨੀ ਬਣਾਉਣ ਲਈ ਵਿਸ਼ੇਸ਼ ਟੀਮਾਂ ਬਣਾ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ । ਵਿਭਾਗ ਦੇ ਅਧਿਕਾਰੀ / ਕਰਮਚਾਰੀ ਰਾਸ਼ਨ ਵੰਡ ਦੇ ਇਸ ਕੰਮ ਨੂੰ ਜਲਦੀ ਨੇਪਰੇ ਚਾੜਨ ਵਿੱਚ ਲੱਗੇ ਹੋਏ ਹਨ ਤਾਂ ਜੋ ਕੋਵਿਡ -19 ਦੌਰਾਨ ਲੋੜਵੰਦਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ । ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਅਤੇ ਪ੍ਰਵਾਸੀ ਮਜ਼ਦੂਰਾਂ ਲਈ ਵੰਡੀਆਂ ਜਾ ਰਹੀਆਂ ਰਾਸ਼ਨ ਕਿੱਟਾਂ ਤਿਆਰ ਕਰਨ ਲਈ ਵੀ ਵਿਭਾਗੀ ਅਧਿਕਾਰੀ ਕਰਮਚਾਰੀ ਦਿਨ ਰਾਤ ਤਨਦੇਹੀ ਨਾਲ ਡਿਊਟੀ ਨਿਭਾ ਰਹੇ ਹਨ।

Continue Reading
Click to comment

Leave a Reply

Your email address will not be published. Required fields are marked *