Connect with us

Punjab

ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਾ ਵਾਧੂ ਚਾਰਜ

Published

on

ਚੰਡੀਗੜ੍ਹ:

1992 ਦੇ ਪੰਜਾਬ ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੇ ਅੱਜ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਮੀਡੀਆ ਨੂੰ ਸੰਬੋਧਨ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਾਡੀ ਤਰਜੀਹ ਨਸ਼ਿਆਂ ਅਤੇ ਗੈਂਗਸਟਰਾਂ ਨੂੰ ਕਾਬੂ ਕਰਨਾ ਅਤੇ ਪੰਜਾਬ ਵਿੱਚ ਸੁਰੱਖਿਆ ਮਾਹੌਲ ਪ੍ਰਦਾਨ ਕਰਨਾ ਹੈ।

ਇਸ ਸਮੇਂ ਗੌਰਵ ਯਾਦਵ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਕੰਮ ਕਰ ਰਹੇ ਸਨ। ਪੰਜਾਬ ਵਿੱਚ ਪਹਿਲੀ ਵਾਰ ਮੁੱਖ ਮੰਤਰੀ ਨੇ ਆਈ.ਏ.ਐਸ. ਦੀ ਥਾਂ ਆਈ.ਪੀ.ਐਸ ਅਧਿਕਾਰੀ ਨੂੰ ਆਪਣਾ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਪੰਜਾਬ ਸਰਕਾਰ ਨੇ 6 ਮਹੀਨਿਆਂ ਦੇ ਅੰਦਰ ਯੂ.ਪੀ.ਐਸ.ਸੀ. ਤੋਂ ਸਥਾਈ ਡੀ.ਜੀ.ਪੀ ਦੀ ਇਜਾਜ਼ਤ ਲੈਣੀ ਪੈਂਦੀ ਹੈ। ਗੌਰਵ ਯਾਦਵ 1992 ਬੈਚ ਦੇ ਉਨ੍ਹਾਂ 4 ਆਈ.ਪੀ.ਐਸ ਅਫ਼ਸਰਾਂ ਵਿੱਚੋਂ ਇੱਕ ਹੈ, ਜਿਨ੍ਹਾਂ ਨੂੰ ਪਿਛਲੇ ਮਹੀਨੇ ਹੀ ਡੀ.ਜੀ.ਪੀ. ਦੇ ਤੌਰ ‘ਤੇ ਤਰੱਕੀ ਪ੍ਰਾਪਤ ਕੀਤੀ ਗਈ ਸੀ। ਉਨ੍ਹਾਂ ਦੇ ਨਾਲ ਹੀ ਡਾ: ਸ਼ਰਦ ਸੱਤਿਆ ਚੌਹਾਨ, ਹਰਪ੍ਰੀਤ ਸਿੰਘ ਅਤੇ ਕੁਲਦੀਪ ਸਿੰਘ ਨੂੰ ਤਰੱਕੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ।