Connect with us

Punjab

ਸੁਣਵਾਈ ਤੋਂ ਪਹਿਲਾਂ ਗਿਆਨੀ ਰਘੁਬੀਰ ਸਿੰਘ ਨੇ ਹਾਈਕੋਰਟ ‘ਚੋਂ ਵਾਪਿਸ ਲਈ ਪਟੀਸ਼ਨ

Published

on

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਆਪਣੇ ਸੇਵਾ ਦੌਰਾਨ ਦਾਸ ਨੇ ਪੰਥਕ ਪਰੰਪਰਾਵਾਂ ਤੇ ਰਹਿਤ ਮਰਿਆਦਾ ‘ਤੇ ਪਹਿਰੇਦਾਰੀ ਕਰਦਿਆਂ ਸੇਵਾ ਨਿਭਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਪੰਥਕ ਸੰਸਥਾਵਾਂ ਤੇ ਬਾਬਾ ਬੁੱਢਾ ਜੀ ਦੀ ਮਹਾਨ ਪਦਵੀ ਨੂੰ ਠੇਸ ਪਹੁੰਚਾਉਣ ਬਾਰੇ ਉਹ ਕਦੇ ਸੁਫ਼ਨੇ ਵਿਚ ਵੀ ਕਦੇ ਸੋਚ ਨਹੀਂ ਸਕਦੇ। ਉਨ੍ਹਾਂ ਦੱਸਿਆ ਕਿ ਸਾਧ ਸੰਗਤ ਦੀਆਂ ਭਾਵਨਾਵਾਂ ਦਾ ਆਦਰ ਕਰਦਿਆਂ ਅਤੇ ਪੰਥਕ ਇਕਤਾ ਨੂੰ ਮੱਦੇਨਜ਼ਰ ਰੱਖਦਿਆਂ ਉਨ੍ਹਾਂ ਨੇ ਪਟੀਸ਼ਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਨਾਲ ਹੀ ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਿੱਖ ਪੰਥ ਦੀਆਂ ਮਹਾਨ ਪਦਵੀਆਂ ਅਤੇ ਸੰਸਥਾਵਾਂ ਦੀ ਇਜ਼ਤ ਕਾਇਮ ਰੱਖਣਾ ਸਾਰੇ ਪੰਥ ਦੀ ਸਾਂਝੀ ਜ਼ਿੰਮੇਵਾਰੀ ਹੈ। ਸਮੁੱਚੇ ਖ਼ਾਲਸਾ ਪੰਥ ਨੂੰ ਇਸ ਬਾਰੇ ਚੇਤਨ ਤੇ ਸੁਚੇਤ ਹੋਣ ਦੀ ਲੋੜ ਹੈ।

ਦੱਸਣਯੋਗ ਹੈ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਹਾਈਪੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਖ਼ਦਸਾ ਪ੍ਰਗਟਾਇਆ ਹੈ ਕਿ ਉਨ੍ਹਾਂ ਤੋਂ ਹੈਡ ਗ੍ਰੰਥੀ ਦਾ ਅਹੁਦਾ ਵਾਪਸ ਲਿਆ ਜਾ ਸਕਦਾ ਹੈ। ਇਸ ਪਟੀਸ਼ਨ ਉਤੇ ਸ਼੍ਰੋਮਣੀ ਕਮੇਟੀ ਨੂੰ ਨੋਟਿਸ ਵੀ ਜਾਰੀ ਹੋ ਚੁੱਕਿਆ ਹੈ, ਇਸ ਉਤੇ 1 ਜੁਲਾਈ ਨੂੰ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸਿੱਖਾਂ ਦੀ ਸਭ ਤੋਂ ਉਚ ਧਾਰਮਿਕ ਪਦਵੀਂ ਉਤੇ ਸੇਵਾ ਨਿਭਾਉਣ ਵਾਲੀ ਕੋਈ ਸਖਸ਼ੀਅਤ ਆਪਣਾ ਅਹੁਦਾ ਬਚਾਉਣ ਲਈ ਹਾਈਕੋਰਟ ਗਿਆ ਹੋਵੇ।