Amritsar
ਗਿੱਪੀ ਗਰੇਵਾਲ ਤੇ ਬੀਨੂੰ ਢਿੱਲੋਂ ਨੇ ਸ਼੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ,”Carry On Jatta 3″ ਲਈ ਕੀਤੀ ਅਰਦਾਸ

- ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਅਤੇ ਬੀਨੂੰ ਢਿੱਲੋਂ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਦੇ ਹੋਏ
- ਕੈਰੀ ਆਨ ਜੱਟਾ 3 ਦੀ ਸਫਲਤਾ ਲਈ ਸ਼੍ਰੀ ਦਰਬਾਰ ਸਾਹਿਬ ਵਿਖੇ ਕੀਤੀ ਅਰਦਾਸ
ਅੰਮ੍ਰਿਤਸਰ 24JUNE 2023: ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਅਤੇ ਬੀਨੂੰ ਢਿੱਲੋਂ ਸਿੱਖ ਧਰਮ ਦੇ ਕੇਂਦਰ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਜਿੱਥੇ ਰੋਜ਼ਾਨਾ ਲੱਖਾਂ ਲੋਕ ਮੱਥਾ ਟੇਕਣ ਅਤੇ ਨਤਮਸਤਕ ਹੋਣ ਲਈ ਆਉਂਦੇ ਹਨ।

ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵੀ ਦਰਸ਼ਨ ਕੀਤੇ ਗਏ ਅਤੇ ਸਤਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੀ ਮੱਥਾ ਟੇਕਿਆ ਗਿਆ। ਤਖ਼ਤ ਸਾਹਿਬ ਅਤੇ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਦੋਵੇਂ ਕਲਾਕਾਰਾਂ ਨੇ ਪੱਤਰਕਾਰਾਂ ਤੋਂ ਦੂਰੀ ਬਣਾਈ ਰੱਖੀ ਅਤੇ ਕੋਈ ਜਵਾਬ ਨਹੀਂ ਦਿੱਤਾ।
