Connect with us

Punjab

ਸੁਖਨਾ ਝੀਲ ‘ਤੇ ਕੁੜੀ ਨੇ ਆਪਣੀ ਜੀਵਨ ਲੀਲਾ ਕੀਤੀ ਖ਼ਤਮ

Published

on

ਚੰਡੀਗੜ੍ਹ ਦੀ ਮਸ਼ਹੂਰ ਸੁਖਨਾ ਝੀਲ ‘ਤੇ ਇਕ ਕੁੜੀ ਵੱਲ਼ੋਂ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਗਈ ਹੈ। ਇਸ ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਸਵੇਰੇ ਪੈਟਰੋਲਿੰਗ ਕਰ ਰਹੇ ਪੁਲਿਸ ਵਾਲਿਆਂ ਨੇ ਸੁਖਨਾ ਝੀਲ ਵਿੱਚ ਲੜਕੀ ਦੀ ਲਾਸ਼ ਤੈਰਦੀ ਹੋਈ ਦੇਖੀ, ਜਿਸ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਬਾਹਰ ਕੱਢਿਆ ਗਿਆ ਅਤੇ ਸੈਕਟਰ 16 ਦੇ ਹਸਪਤਾਲ ਭੇਜਿਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਮ੍ਰਿਤਕਾ ਦੀ ਪਛਾਣ 24 ਸਾਲਾਂ ਸ਼ਿਵਾਨੀ ਦੇ ਨਾਂ ਨਾਲ ਹੋਈ ਹੈ। ਪੁਲਸ ਨੇ ਦੱਸਿਆ ਕਿ ਮ੍ਰਿਤਕ ਮੂਲ ਰੂਪ ਤੋਂ ਅਬੋਹਰ ਦੇ ਪਿੰਡ ਚਰਨ ਖੇੜਾ ਦੀ ਰਹਿਣ ਵਾਲੀ ਸੀ। ਸ਼ਿਵਾਨੀ ਨੇ ਐੱਲ.ਐੱਲ.ਬੀ ਦੀ ਪੜ੍ਹਾਈ ਕੀਤੀ ਹੋਈ ਸੀ।

ਇਹ ਵੀ ਪਤਾ ਲੱਗਿਆ ਹੈ ਕਿ ਸਰਕਾਰੀ ਨੌਕਰੀ ਨਾ ਮਿਲਣ ਕਾਰਨ ਸ਼ਿਵਾਨੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਚੱਲ ਰਹੀ ਸੀ। ਜਾਂਚ ਵਿੱਚ ਪਤਾ ਲੱਗਿਆ ਹੈ ਕਿ ਸ਼ਿਵਾਨੀ ਤੜਕਸਾਰ ਸੁਖਨਾ ਝੀਲ ‘ਤੇ ਆਈ ਸੀ ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।